ਟੋਕੀਓ- ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੇ ਦੇਸ਼ ਦੇ ਜ਼ਿਆਦਾਤਰ ਖੇਤਰਾਂ ਤੋਂ ਐਮਰਜੈਂਸੀ ਨੂੰ ਹਟਾਉਣ ਦਾ ਐਲਾਨ ਕੀਤਾ ਹੈ ਪਰ ਟੋਕੀਓ ਤੇ ਹੋਰ ਸੱਤ ਜ਼ਿਆਦਾ ਜੋਖਿਮ ਵਾਲੇ ਖੇਤਰਾਂ ਵਿਚ ਪਾਬੰਦੀ ਜਾਰੀ ਰਹੇਗੀ। ਕੋਰੋਨਾ ਵਾਇਰਸ ਦੇ ਕਾਰਣ ਦੇਸ਼ ਭਰ ਵਿਚ ਐਮਰਜੈਂਸੀ ਲਾਗੂ ਕੀਤੀ ਗਈ ਹੈ।
ਆਬੇ ਨੇ ਵੀਰਵਾਰ ਨੂੰ ਦੇਸ਼ ਦੇ 47 ਸੂਬਿਆਂ ਵਿਚੋਂ 39 ਵਿਚੋਂ ਐਮਰਜੈਂਸੀ ਹਟਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਤੱਤਕਾਲ ਪ੍ਰਭਾਵ ਨਾਲ ਲਾਗੂ ਹੋਵੇਗਾ। ਪ੍ਰਧਾਨ ਮੰਤਰੀ ਆਬੇ ਨੇ 7 ਅਪ੍ਰੈਲ ਨੂੰ ਟੋਕੀਓ ਤੇ ਹੋਰ 6 ਬਾਹਰੀ ਸੂਬਿਆਂ ਵਿਚ ਇਕ ਮਹੀਨੇ ਦੇ ਲਈ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਸੀ। ਬਾਅਦ ਵਿਚ ਪੂਰੇ ਦੇਸ਼ ਵਿਚ 31 ਮਈ ਤੱਕ ਦੇ ਲਈ ਇਸ ਨੂੰ ਲਾਗੂ ਕਰ ਦਿੱਤਾ ਗਿਆ। ਦੇਸ਼ ਵਿਚ ਇਨਫੈਕਸ਼ਨ ਦੀ ਰਫਤਾਰ ਰੁਕਣ ਦਾ ਸੰਕੇਤ ਮਿਲਣ ਤੋਂ ਬਾਅਦ ਆਬੇ ਪਾਬੰਦੀਆਂ ਵਿਚ ਢਿੱਲ ਦਿੱਤੇ ਜਾਣ ਦੇ ਪੱਖ ਵਿਚ ਸਨ। ਆਬੇ ਨੇ ਕਿਹਾ ਕਿ ਅੱਜ ਤੋਂ ਸਾਡੇ ਦੈਨਿਕ ਜੀਵਨ ਦੀ ਨਵੀਂ ਸ਼ੁਰੂਆਤ ਹੋ ਰਹੀ ਹੈ। ਉਹਨਾਂ ਨੇ ਹਾਲਾਂਕਿ ਇਨਫੈਕਸ਼ਨ ਨੂੰ ਲੈ ਕੇ ਲੋਕਾਂ ਨੂੰ ਸਾਵਧਾਨ ਵੀ ਕੀਤਾ ਤੇ ਉਹਨਾਂ ਨੂੰ ਅਹਿਤਿਆਤੀ ਉਪਾਅ ਦਾ ਪਾਲਣ ਕਰਨ ਦੀ ਅਪੀਲ ਕੀਤੀ। ਜਾਪਾਨ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਸ਼ਨ ਦੇ 16,000 ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ ਇਸ ਵਿਚੋਂ ਤਕਰੀਬਨ 680 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਬਹੁਤ ਕਮੀ ਆਈ ਹੈ।
ਬਲੋਚਿਸਤਾਨ ਦੇ ਵਿੱਤ ਮੰਤਰੀ ਨੂੰ ਹੋਇਆ ਕੋਰੋਨਾ ਵਾਇਰਸ
NEXT STORY