ਨਵੀਂ ਦਿੱਲੀ/ਟੋਰਾਂਟੋ- ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਮੌਜੂਦ ਕੈਨੇਡਾ ਦੇ ਹਾਈ ਕਮਿਸ਼ਨ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਦੋਂ ਤੱਕ ਦੇਸ਼ ਵਿੱਚ ਕੰਮ ਕਰਨਾ ਸ਼ੁਰੂ ਨਹੀਂ ਕਰ ਸਕਦੇ ਜਦੋਂ ਤੱਕ ਉਨ੍ਹਾਂ ਦਾ ਚੁਣਿਆ ਹੋਇਆ ਕੋਰਸ ਅਧਿਕਾਰਤ ਤੌਰ 'ਤੇ ਸ਼ੁਰੂ ਨਹੀਂ ਹੋ ਜਾਂਦਾ। ਦੱਸ ਦੇਈਏ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ

ਕੈਨੇਡੀਅਨ ਹਾਈ ਕਮਿਸ਼ਨ ਨੇ ਟਵੀਟ ਕਰਦੇ ਹੋਏ ਲਿਖਿਆ, 'ਇਸ ਗੱਲ ਦਾ ਧਿਆਨ ਰੱਖੋ ਕਿ ਕੁਝ ਸਟੱਡੀ ਪਰਮਿਟ ਤੁਹਾਨੂੰ ਕੈਨੇਡਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦੇ ਹਨ। ਤੁਸੀਂ ਸਿਰਫ਼ ਉਦੋਂ ਹੀ ਕੰਮ ਕਰਨਾ ਸ਼ੁਰੂ ਕਰ ਸਕਦੇ ਹੋ, ਜਦੋਂ ਤੁਹਾਡੇ ਸਟੱਡੀ ਪ੍ਰੋਗਰਾਮ ਦੀ ਸ਼ੁਰੂਆਤ ਹੋ ਗਈ ਹੋਵੇ, ਉਸ ਤੋਂ ਪਹਿਲਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।' ਕਮਿਸ਼ਨ ਦੇ ਟਵੀਟ ਵਿੱਚ ਅੱਗੇ ਕਿਹਾ ਗਿਆ ਹੈ, 'ਜੇਕਰ ਤੁਸੀਂ ਇਸ ਸਰਦੀਆਂ ਵਿੱਚ ਕੈਨੇਡਾ ਜਾ ਰਹੇ ਹੋ ਤਾਂ ਇੱਕ ਬਾਰਡਰ ਸਰਵਿਸ ਅਧਿਕਾਰੀ ਤੁਹਾਡੇ ਦਸਤਾਵੇਜ਼ਾਂ ਦੀ ਸਮੀਖਿਆ ਕਰੇਗਾ। ਤੁਹਾਡੇ DLI ਨੇ ਤੁਹਾਨੂੰ ਦੇਰੀ ਨਾਲ ਆਉਣ ਦੀ ਇਜਾਜ਼ਤ ਦਿੱਤੀ ਹੈ ਜਾਂ ਨਹੀਂ। ਇਸ ਨੂੰ ਸਾਬਤ ਕਰਨ ਵਾਲੇ ਦਸਤਾਵੇਜ਼ਾਂ ਨੂੰ ਦਿਖਾਉਣ ਲਈ ਤਿਆਰ ਰਹੋ।'
ਇਹ ਵੀ ਪੜ੍ਹੋ: ਪੰਜਾਬੀ ਪਰਿਵਾਰ ਦੇ ਕਤਲ ਮਗਰੋਂ ਹੁਣ ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਉਤਾਰਿਆ ਮੌਤ ਦੇ ਘਾਟ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਰਮਾਣੂ ਕਿੱਟ ਨਾਲ ਲੈਸ ਪੁਤਿਨ ਦੀ ਵਿਸ਼ੇਸ਼ ਟ੍ਰੇਨ ਯੂਕ੍ਰੇਨ ਵੱਲ ਰਵਾਨਾ
NEXT STORY