ਬਰਲਿਨ-ਜਾਨਸਨ ਐਂਡ ਜਾਨਸਨ ਨੇ ਕਿਹਾ ਕਿ ਉਹ ਯੂਰਪ 'ਚ ਆਪਣੇ ਕੋਰੋਨਾ ਵਾਇਰਸ ਰੋਕੂ ਟੀਕੇ ਨੂੰ ਲਾਉਣ 'ਚ ਕੁਝ ਦੇਰੀ ਕਰ ਰਹੀ ਹੈ। ਇਸ ਦਰਮਿਆਨ ਅਮਰੀਕਾ 'ਚ ਖੂਨ ਦੇ ਥੱਕੇ ਜੰਮਣ ਦੇ ਕੁਝ ਦੁਰਲੱਭ ਮਾਮਲਿਆਂ ਦੀ ਜਾਂਚ ਹੋ ਰਹੀ ਹੈ। ਕੰਪਨੀ ਨੇ ਆਪਣੇ ਫੈਸਲੇ ਦਾ ਐਲਾਨ ਮੰਗਲਵਾਰ ਨੂੰ ਕੀਤਾ। ਇਸ ਤੋਂ ਪਹਿਲਾਂ ਅਮਰੀਕਾ ਦੇ ਰੈਗੂਲੇਟਰ ਨੇ ਕਿਹਾ ਸੀ ਕਿ ਉਹ ਇਸ ਕੰਪਨੀ ਦਾ ਟੀਕਾ ਲਵਾਏ ਜਾਣ 'ਤੇ ਰੋਕ ਦੀ ਸਿਫਾਰਿਸ਼ ਕਰ ਰਹੇ ਹਨ ਕਿਉਂਕਿ ਉਹ ਖੂਨ ਦੇ ਖਤਰਨਾਕ ਥੱਕੇ ਜੰਮਣ ਦੀਆਂ ਰਿਪੋਰਟਾਂ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ-ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਯੂਰਪ ਦੀ ਯਾਤਰਾ 'ਤੇ
ਕੰਪਨੀ ਨੇ ਕਿਹਾ ਕਿ ਅਸੀਂ ਯੂਰਪੀਨ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਮਾਮਲਿਆਂ ਦੀ ਸਮੀਖਿਆ ਕਰ ਰਹੇ ਹਾਂ। ਉਸ ਨੇ ਕਿਹਾ ਕਿ ਅਸੀਂ ਯੂਰਪ 'ਚ ਆਪਣਾ ਟੀਕਾ ਲਾਉਣ 'ਚ ਕੁਝ ਦੇਰੀ ਕਰਨ ਦਾ ਫੈਸਲਾ ਕੀਤਾ ਹੈ। ਟੀਕਿਆਂ ਦੀਆਂ ਹਜ਼ਾਰਾਂ ਖੁਰਾਕਾਂ ਦੀ ਖੇਪ ਅਗਲੇ ਕੁਝ ਹਫਤਿਆਂ 'ਚ ਯੂਰਪ ਪਹੁੰਚਣੀ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿਨ 'ਚ ਜਰਮਨੀ 'ਚ ਜਾਨਸਨ ਐਂਡ ਜਾਨਸਨ ਟੀਕੇ ਨਾਲ ਟੀਕਾਕਰਣ ਰੋਕਣ ਦੀ ਸੰਭਾਵਨਾ 'ਤੇ ਪੁੱਛੇ ਜਾਣ 'ਤੇ ਸਿਹਤ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਪ੍ਰੋਗਰਾਮ 'ਚ ਤੁਰੰਤ ਬਦਲਾਅ ਦੀ ਕੋਈ ਯੋਜਨਾ ਨਹੀਂ ਹੈ। ਯੂਰਪੀਨ ਮੈਡੀਸਨ ਏਜੰਸੀ ਨੇ ਕਿਹਾ ਕਿ ਉਸ ਨੇ ਜਾਨਸਨ ਐਂਡ ਜਾਨਸਨ ਟੀਕਾ ਲਵਾਉਣ ਵਾਲੇ ਲੋਕਾਂ 'ਚ ਖੂਨ ਦੇ ਥੱਕੇ ਜੰਮਣ ਦੀ ਰਿਪੋਰਟ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਮਹਾਮਾਰੀ ਨੂੰ ਕਾਬੂ ਕਰਨ ਲਈ ਜਿਊਂਦੇ ਜਾਨਵਰਾਂ ਦੀ ਵਿਕਰੀ ’ਤੇ ਲੱਗੇ ਰੋਕ : WHO
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਆਸਟਿਨ ਯੂਰਪ ਦੀ ਯਾਤਰਾ 'ਤੇ
NEXT STORY