ਮਿਲਾਨ/ਇਟਲੀ (ਸਾਬੀ ਚੀਨੀਆ)- ਪਿਛਲੇ ਲੰਬੇ ਸਮੇਂ ਤੋਂ ਇਟਲੀ ਵਿੱਚ ਪੰਜਾਬੀ ਪੱਤਰਕਾਰਤਾ ਦੀ ਸੇਵਾ ਕਰ ਰਹੇ ਸੀਨੀਅਰ ਪੱਤਰਕਾਰ ਦਲਵੀਰ ਕੈਂਥ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ਼੍ਰੀ ਹਰਭਜਨ ਦਾਸ ਕੈਂਥ ਦਾ 79 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਦੇ ਚੱਲਦਿਆਂ ਦਿਹਾਂਤ ਹੋ ਗਿਆ। ਹਰਭਜਨ ਦਾਸ ਕੈਂਥ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਚੁੱਕੇ ਸਨ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਰੀਹਾ ਵਿਖੇ ਹੀ ਪਰਿਵਾਰ ਸਮੇਤ ਰਹਿੰਦੇ ਸਨ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
ਉਹ ਬਹੁਤ ਹੀ ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਮਾਲਕ ਸਨ ਅਤੇ ਮਿਲਾਪੜੇ ਸੁਭਾਅ ਦੇ ਸਨ।ਵਇਸ ਮੌਕੇ ਇਟਾਲੀਅਨ ਇੰਡੀਅਨ ਪੰਜਾਬੀ ਪ੍ਰੈੱਸ ਕਲੱਬ, ਇਟਲੀ ਵਿੱਚ ਵੱਸਦੇ ਭਾਰਤੀ ਪੰਜਾਬੀ ਭਾਈਚਾਰੇ ਦੀਆਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸ਼੍ਰੀ ਗੁਰੂ ਰਵਿਦਾਸ ਸਭਾਵਾਂ,ਖੇਡ ਕਲੱਬਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮਿਤੀ 7 ਜੁਲਾਈ 2025 ਦਿਨ ਸੋਮਵਾਰ ਨੂੰ ਸ਼੍ਰੀ ਹਰਭਜਨ ਦਾਸ ਕੈਂਥ ਜੀ ਨਮਿਤ ਅੰਤਿਮ ਅਰਦਾਸ ਉਹਨਾਂ ਦੇ ਜ਼ੱਦੀ ਪਿੰਡ ਕਰੀਹਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ ਕਰਦੀ ਵੀਡੀਓ
NEXT STORY