ਨਿਊਯਾਰਕ (ਏਜੰਸੀ): ਮੈਨਹਟਨ ਦੀ ਇਕ ਜਿਊਰੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1990 ਦੇ ਦਹਾਕੇ ਵਿਚ ਨਿਊਯਾਰਕ ਦੇ ਇਕ ਡਿਪਾਰਟਮੈਂਟ ਸਟੋਰ ਵਿਚ ਮੈਗਜ਼ੀਨ ਦੇ ਕਾਲਮਨਵੀਸ ਈ. ਜੀਨ ਕੈਰੋਲ ਦਾ ਜਿਨਸੀ ਸ਼ੋਸ਼ਣ ਕਰਨ ਤੇ ਉਸ ਨੂੰ ਬਦਨਾਮ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਸਾਬਕਾ ਰਾਸ਼ਟਰਪਤੀ ਵਿਰੁੱਧ ਕੈਰੋਲ ਵੱਲੋਂ ਲਗਾਏ ਗਏ ਬਲਾਤਕਾਰ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਜ਼ਿਮਨੀ ਚੋਣ: ਵੋਟਿੰਗ ਦੌਰਾਨ ਕੀ ਰਹੇਗਾ ਬੰਦ ਤੇ ਕਿਹੜੀਆਂ ਸਹੂਲਤਾਂ ਰਹਿਣਗੀਆਂ ਬਹਾਲ, ਪੜ੍ਹੋ ਕੀ ਹਨ ਹਦਾਇਤਾਂ
ਛੇ ਪੁਰਸ਼ਾਂ ਅਤੇ ਤਿੰਨ ਔਰਤਾਂ ਦੀ ਜਿਊਰੀ ਨੇ ਮੰਗਲਵਾਰ ਨੂੰ ਤਕਰੀਬਨ ਤਿੰਨ ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਟਰੰਪ ਨੂੰ ਕੈਰੋਲ ਨੂੰ 5 ਮਿਲੀਅਨ ਡਾਲਰ ਦਾ ਹਰਜਾਨਾ ਦੇਣ ਦਾ ਹੁਕਮ ਦਿੱਤਾ। ਬੀ.ਬੀ.ਸੀ. ਦੀ ਰਿਪੋਰਟ ਮੁਤਾਬਕ, ਸਾਬਕਾ ਰਾਸ਼ਟਰਪਤੀ ਨੂੰ ਜਿਨਸੀ ਅਪਰਾਧੀ ਵਜੋਂ ਰਜਿਸਟਰ ਕਰਨ ਦੀ ਲੋੜ ਨਹੀਂ ਹੋਵੇਗੀ, ਕਿਉਂਕਿ ਮੁਕੱਦਮਾ ਅਪਰਾਧਿਕ ਦੀ ਬਜਾਏ ਸਿਵਲ ਅਦਾਲਤ ਵਿਚ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਬਾਰੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਨੇ CM ਮਾਨ ਨੂੰ ਲਿਖਿਆ ਪੱਤਰ
ਉੱਧਰ, ਡੋਨਾਲਡ ਟਰੰਪ ਨੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ ਤੇ ਮੈਨਹਟਨ ਸੰਘੀ ਅਦਾਲਤ ਵਿਚ ਦੋ ਹਫ਼ਤਿਆਂ ਦੇ ਸਿਵਲ ਮੁਕੱਦਮੇ ਵਿਚ ਸ਼ਾਮਲ ਨਹੀਂ ਸੀ ਹੋਏ। ਫ਼ੈਸਲੇ ਤੋਂ ਬਾਅਦ, ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ 'ਤੇ ਲਿਖਿਆ: "ਮੈਨੂੰ ਬਿਲਕੁਲ ਨਹੀਂ ਪਤਾ ਕਿ ਇਹ ਔਰਤ ਕੌਣ ਹੈ... ਇਹ ਫੈਸਲਾ ਸ਼ਰਮਨਾਕ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਇਮਰਾਨ ਦੀ ਗ੍ਰਿਫ਼ਤਾਰੀ 'ਤੇ ਸੁਲਗ ਰਿਹਾ ਪਾਕਿ; ਮਿਗ ਜਹਾਜ਼, ਫ਼ੌਜ ਦੇ ਹੈੱਡਕੁਆਰਟਰ ਨੂੰ ਲਾਈ ਅੱਗ, ਸੋਸ਼ਲ ਮੀਡੀਆ ਬੰਦ
NEXT STORY