ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ (ਮੋਦੀ) ਨਾਲ ਸਿੱਧੀ ਅਤੇ ਸਪੱਸ਼ਟ ਗੱਲਬਾਤ ਕੀਤੀ, ਜਿਸ ਵਿਚ ਮੈਂ ਬਿਨਾਂ ਝਿਜਕ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਅਸੀਂ ਭਾਰਤ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਅਤੇਇਸ ਮਾਮਲੇ 'ਤੇ ਪੂਰੀ ਪਾਰਦਰਸ਼ਤਾ ਲਿਆਉਣ, ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਲਈ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਕਾਨੂੰਨ ਦੇ ਸ਼ਾਸਨ ਦੁਆਰਾ ਨਿਯੰਤਰਿਤ ਹੈ। ਅਸੀਂ ਉਹ ਕਰਨਾ ਜਾਰੀ ਰੱਖਾਂਗੇ ਜੋ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਅਤੇ ਸਾਡੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹੈ।"
ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਟਰੂਡੋ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਦੁਨੀਆ ਵਿਚ ਭਾਰਤ ਦੀ ਮਹੱਤਤਾ ਵੱਧ ਰਹੀ ਹੈ ਅਤੇ ਭਾਰਤ ਇਕ ਅਜਿਹਾ ਦੇਸ਼ ਹੈ ਜਿਸ ਦੇ ਨਾਲ ਸਾਨੂੰ ਇਕ ਖੇਤਰ ਵਿਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿਚ ਕੰਮ ਕਰਨਾ ਜਾਰੀ ਰੱਖਣਾ ਹੈ। ਅਸੀਂ ਉਕਸਾਉਣ ਜਾਂ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ, ਪਰ ਅਸੀਂ ਕਾਨੂੰਨ ਦੇ ਸ਼ਾਸਨ ਲਈ ਖੜ੍ਹੇ ਹੋਣ ਅਤੇ ਕੈਨੇਡਾ ਦੇ ਲੋਕਾਂ ਦੀ ਸੁਰੱਖਿਆ ਦੇ ਮਹੱਤਵ ਬਾਰੇ ਸਪੱਸ਼ਟ ਹਾਂ। ਇਸ ਲਈ ਅਸੀਂ ਭਾਰਤ ਸਰਕਾਰ ਨੂੰ ਸੱਚ ਦਾ ਪਰਦਾਫਾਸ਼ ਕਰਨ, ਨਿਆਂ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਲਈ ਕਹਿੰਦੇ ਹਾਂ।
ਇਹ ਖ਼ਬਰ ਵੀ ਪੜ੍ਹੋ - 'ਬੱਬਰ ਖ਼ਾਲਸਾ' ਵਿਰੁੱਧ NIA ਦੀ ਸਖ਼ਤੀ! ਰਿੰਦਾ-ਲੰਡਾ ਸਣੇ 5 ਅੱਤਵਾਦੀਆਂ ਖ਼ਿਲਾਫ਼ ਦਬਿਸ਼ ਦੀ ਤਿਆਰੀ
ਟਰੂਡੋ ਨੇ ਕਿਹਾ ਕਿ ਜਿਵੇਂ ਕਿ ਮੈਂ ਸੋਮਵਾਰ ਨੂੰ ਕਿਹਾ ਸੀ ਕਿ ਇਹ ਮੰਨਣ ਦੇ ਭਰੋਸੇਯੋਗ ਕਾਰਨ ਹਨ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ਅਸੀਂ ਭਾਰਤ ਸਰਕਾਰ ਨੂੰ ਅੱਗੇ ਵਧਣ ਅਤੇ ਸੱਚਾਈ ਦਾ ਪਤਾ ਲਗਾਉਣ ਲਈ ਸਾਡੇ ਨਾਲ ਜੁੜਨ ਲਈ ਅਪੀਲ ਕਰਦੇ ਹਾਂ। ਕਾਨੂੰਨ ਦੇ ਸ਼ਾਸਨ ਦੁਆਰਾ ਨਿਯੰਤਰਿਤ ਦੇਸ਼ ਹੋਣ ਦੇ ਨਾਤੇ, ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਅਜਿਹੀਆਂ ਪ੍ਰਕਿਰਿਆਵਾਂ ਸਖ਼ਤ ਅਤੇ ਸੁਤੰਤਰ ਢੰਗ ਨਾਲ ਸਾਹਮਣੇ ਆਉਣ ਅਤੇ ਇਹੀ ਅਸੀਂ ਕਰ ਰਹੇ ਹਾਂ। ਅਸੀਂ ਅੰਤਰਰਾਸ਼ਟਰੀ ਅਧਾਰਤ ਵਿਵਸਥਾ ਲਈ ਖੜ੍ਹੇ ਹਾਂ। ਟਰੂਡੋ ਨੇ ਭਾਰਤ ਸਰਕਾਰ ਨੂੰ ਸੱਦਾ ਦਿੱਤਾ ਕਿ ਉਹ ਸਾਡੇ ਨਾਲ ਮਿੱਲ ਕੇ ਕੰਮ ਕਰੇ, ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਇਨਸਾਫ਼ ਹੋਣ ਦੇਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਨੇ ਸੱਪ ਵਾਂਗ 2 ਹਿੱਸਿਆਂ 'ਚ ਕੱਟਵਾ ਲਈ ਜੀਭ, ਫਿਰ ਕੀਤਾ ਕੁਝ ਅਜਿਹਾ ਕਿ ਦੇਖ ਸਹਿਮ ਗਏ ਲੋਕ
NEXT STORY