ਰੋਮ (ਕੈਂਥ)- ਦੇਸ਼-ਵਿਦੇਸ਼ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਸਿੱਖੀ ਪ੍ਰਚਾਰ ਕਰਨ ਵਾਲੀ ਸਿਰਮੌਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਪੰਜਾਬੀ ਭਾਸ਼ਾ ਨਾਲ ਜੋੜਨ ਲਈ ਬੱਚਿਆਂ ਦੇ ਵਿਸ਼ੇਸ਼ "ਗੁਰਮਤਿ ਗਿਆਨ ਮੁਕਾਬਲੇ" ਮਿਤੀ 15 ਅਕਤੂਬਰ ਨੂੰ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਕਰਵਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਕਿਆਂਪੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਇਟਲੀ ਸੰਸਥਾ ਦੇ ਪ੍ਰਬੰਧਕੀ ਸੇਵਾਦਾਰਾਂ ਨੇ ਦੱਸਿਆ ਕਿ ਬੱਚਿਆਂ ਨੂੰ ਗੌਰਵਮਈ ਸਿੱਖ ਵਿਰਸੇ ਨਾਲ ਜੋੜੀ ਰੱਖਣ ਦੇ ਮੰਤਵ ਦੇ ਨਾਲ 5 ਸਾਲ ਤੋਂ ਲੈ ਕੇ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ ਦੇ ਇਹ ਮੁਕਾਬਲੇ ਕਰਵਾਏ ਜਾਣਗੇ, ਜਿਸ ਦਾ ਸਿਲੇਬਸ www.culturasikh.com ਉਪਲਬਧ ਹੈ। ਬੱਚਿਆਂ ਨੂੰ ਹੌਂਸਲਾ ਅਫਜਾਈ ਦੇ ਲਈ ਵਿਸ਼ੇਸ਼ ਤੌਰ 'ਤੇ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਇਟਲੀ ਦੇ ਸਾਰੇ ਮਾਪਿਆਂ ਨੂੰ ਨਿਮਰਤਾ ਸਾਹਿਤ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਗਿਆਨ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।
ਕੈਨੇਡੀਅਨ PM ਟਰੂਡੋ ਨੇ UAE ਦੇ ਰਾਸ਼ਟਰਪਤੀ ਨਾਲ ਭਾਰਤ-ਕੈਨੇਡਾ ਵਿਵਾਦ 'ਤੇ ਕੀਤੀ ਚਰਚਾ
NEXT STORY