ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਰਹਿ ਰਹੇ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਟਰੰਪ ਸਰਕਾਰ ਦੀਆਂ ਸਖ਼ਤ ਕਾਰਵਾਈਆਂ ਨਿਰਿੰਤਰ ਜਾਰੀ ਹਨ। ਇਸੇ ਦੌਰਾਨ ਵਾਈਟ ਹਾਊਸ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ 'ਚ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਖ਼ੁਦ ਅਮਰੀਕਾ ਛੱਡ ਦੇਣ, ਜਾਂ ਫ਼ਿਰ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਹ ਚਿਤਾਵਨੀ ਵਾਈਟ ਹਾਊਸ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਵੱਲੋਂ ਉਸ ਸਮੇਂ ਜਾਰੀ ਕੀਤੀ ਗਈ ਹੈ, ਜਦੋਂ ਗ਼ੈਰ ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਕਾਰਵਾਈ 'ਤੇ ਅਮਰੀਕਾ ਦੀ ਇਕ ਜ਼ਿਲ੍ਹਾ ਅਦਾਲਤ ਵੱਲੋਂ ਲਗਾਈ ਗਈ ਰੋਕ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਟਰੰਪ ਸਰਕਾਰ ਦਾ ਇਕ ਹੋਰ ਫ਼ਰਮਾਨ ; ਜੇ ਸੋਸ਼ਲ ਮਡੀਆ 'ਤੇ ਕੀਤਾ ਇਹ ਕੰਮ ਤਾਂ ਨਹੀਂ ਮਿਲੇਗਾ Green Card
ਲੈਵਿਟ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਨੂੰ ਇਕ ਵੱਡੀ ਕਾਨੂੰਨੀ ਜਿੱਤ ਦਿਵਾਉਂਦੇ ਹੋਏ ਦੇਸ਼ ਵਿਰੋਧੀ ਤਾਕਤਾਂ ਤੇ ਗ਼ੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਜੰਗ ਨੂੰ ਜਾਰੀ ਰੱਖਣ ਦੀ ਆਗਿਆ ਦਿੱਤੀ ਤੇ ਅਦਾਲਤ ਦਾ ਇਹ ਫ਼ੈਸਲਾ ਇਸ ਕਾਰਵਾਈ ਨੂੰ ਰੋਕਣ ਵਾਲੀ ਉਸ ਜ਼ਿਲ੍ਹਾ ਅਦਾਲਤ ਲਈ ਇਕ ਕਰਾਰਾ ਝਟਕਾ ਹੈ।
ਇਹ ਵੀ ਪੜ੍ਹੋ- ਯਾਤਰੀ ਕਿਰਪਾ ਕਰ ਕੇ ਧਿਆਨ ਦੇਣ ! ਰੇਲਵੇ ਨੇ ਸੈਂਕੜੇ ਟਰੇਨਾਂ ਕੀਤੀਆਂ ਰੱਦ, ਝੱਲਣੀ ਪਵੇਗੀ ਭਾਰੀ ਪਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਟਰੰਪ ਦੀਆਂ ਟੈਰਿਫ਼ ਨੀਤੀਆਂ ਨਾਲ ਮਹਿੰਗੇ ਹੋ ਜਾਣਗੇ ਸਮਾਰਟਫ਼ੋਨ ?
NEXT STORY