ਇਸਲਾਮਾਬਾਦ— ਕਸ਼ਮੀਰ ਪਾਕਿਸਤਾਨ ਦੀ 'ਗਲੇ ਦੀ ਨਸ' (ਕੰਠ) ਹੈ ਤੇ ਭਾਰਤ ਵਲੋਂ ਇਸ ਦਾ ਵਿਸ਼ੇਸ਼ ਰੁਤਬਾ ਬਦਲਣ ਦੇ ਫੈਸਲੇ ਨਾਲ ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਲਈ ਚੁਣੌਤੀਆਂ ਖੜ੍ਹੀਆਂ ਹੋਈਆਂ ਹਨ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਆਪਣੇ ਬਿਆਨ 'ਚ ਇਹ ਕਿਹਾ।
ਪ੍ਰਧਾਨ ਮੰਤਰੀ ਖਾਨ ਨੇ ਪਾਕਿਸਤਾਨ ਦੇ ਰੱਖਿਆ ਤੇ ਸ਼ਹੀਦੀ ਦਿਵਸ 'ਤੇ ਆਪਣੇ ਦੇਸ਼ ਦੀ ਜਨਤਾ ਨੂੰ ਸੰਬੋਧਿਤ ਕਰਦਿਆਂ ਇਕ ਸੰਦੇਸ਼ 'ਚ ਕਿਹਾ ਕਿ ਪਾਕਿਸਤਾਨੀ ਸਰਕਾਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਰੱਦ ਕਰਨ ਤੋਂ ਬਾਅਦ ਕਸ਼ਮੀਰ ਬਾਰੇ ਵਿਸ਼ਵ ਭਾਈਚਾਰੇ ਨੂੰ ਜਾਣੂ ਕਰਵਾਉਣ ਲਈ ਵਿਸ਼ਵ ਦੀਆਂ ਰਾਜਧਾਨੀਆਂ ਤੇ ਸੰਯੁਕਤ ਰਾਸ਼ਟਰ 'ਚ ਇਕ ਕਿਰਿਆਸ਼ੀਲ ਕੂਟਨੀਤਕ ਮੁਹਿੰਮ ਚਲਾਈ ਹੈ। ਪਾਕਿਸਤਾਨ ਨੇ ਭਾਰਤ ਨਾਲ 1965 ਦੀ ਜੰਗ ਦੀ ਵਰ੍ਹੇਗੰਢ ਮੌਤੇ 6 ਸਤੰਬਰ ਨੂੰ ਰੱਖਿਆ ਅਤੇ ਸ਼ਹੀਦੀ ਦਿਵਸ ਵਜੋਂ ਮਨਾਇਆ।
ਖਾਨ ਨੇ ਆਪਣੇ ਸੰਦੇਸ਼ 'ਚ ਕਿਹਾ ਕਿ “ਪਾਕਿਸਤਾਨ ਲਈ ਕਸ਼ਮੀਰ ਉਸ ਦੀ ਗਲੇ ਦੀ ਨਸ ਹੈ। ਇਸ ਦੀ ਸਥਿਤੀ ਬਦਲਣ ਨਾਲ ਪਾਕਿਸਤਾਨ ਦੀ ਸੁਰੱਖਿਆ ਤੇ ਅਖੰਡਤਾ ਲਈ ਚੁਣੌਤੀਆਂ ਖੜ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ “ਮੈਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਪਰਮਾਣੂ ਹਥਿਆਰਾਂ ਦੀ ਸੁਰੱਖਿਆ 'ਤੇ ਗੰਭੀਰਤਾ ਨਾਲ ਵਿਚਾਰ ਕਰੇ। ਇਹ ਇਕ ਅਜਿਹਾ ਮੁੱਦਾ ਹੈ, ਜੋ ਨਾ ਸਿਰਫ ਦੱਖਣੀ ਏਸ਼ੀਆਈ ਖੇਤਰ ਬਲਕਿ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕਰਦਾ ਹੈ।
ਖਾਨ ਨੇ ਕਿਹਾ ਕਿ ਜੇਕਰ ਵਿਸ਼ਵ ਨੇ ਭਾਰਤ ਦੇ ਪਰਮਾਣੂ ਹਥਿਆਰਾਂ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਇਸ ਨਾਲ ਹੋਈ 'ਤਬਾਹੀ ਲਈ ਅੰਤਰਰਾਸ਼ਟਰੀ ਭਾਈਚਾਰਾ ਜ਼ਿੰਮੇਦਾਰ ਹੋਵੇਗਾ। ਖਾਨ ਨੇ ਕਿਹਾ ਕਿ“ਮੈਂ ਦੁਨੀਆ ਨੂੰ ਦੱਸਿਆ ਹੈ ਕਿ ਪਾਕਿਸਤਾਨ ਯੁੱਧ ਨਹੀਂ ਚਾਹੁੰਦਾ, ਪਰ ਇਸ ਦੇ ਨਾਲ ਹੀ ਪਾਕਿਸਤਾਨ ਆਪਣੀ ਸੁਰੱਖਿਆ ਤੇ ਅਖੰਡਤਾ ਦੀਆਂ ਚੁਣੌਤੀਆਂ ਤੋਂ ਅਣਜਾਣ ਨਹੀਂ। 5 ਅਗਸਤ ਨੂੰ ਨਵੀਂ ਦਿੱਲੀ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਰੱਦ ਕਰਨ ਤੇ ਇਸ ਨੂੰ ਦੋ ਕੇਂਦਰਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਭਾਰਤ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਾ 370 ਨੂੰ ਰੱਦ ਕਰਨਾ ਭਾਰਤ ਦਾ ਅੰਦਰੂਨੀ ਮਾਮਲਾ ਹੈ। ਭਾਰਤ ਨੇ ਪਾਕਿਸਤਾਨ ਦੀ 'ਗੈਰ-ਜ਼ਿੰਮੇਵਾਰਾਨਾ' ਬਿਆਨ ਦੇਣ ਤੇ ਉਸ ਦੇ ਅੰਦਰੂਨੀ ਮੁੱਦਿਆਂ ਨੂੰ ਲੈ ਕੇ ਭੜਕਾਉਣ 'ਤੇ ਸਖਤ ਨਿੰਦਾ ਕੀਤੀ।
ਇਟਲੀ ਦੀ ਨਵੀਂ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਨਵੀਂ ਆਸ ਦੀ ਕਿਰਨ
NEXT STORY