ਵਾਸ਼ਿੰਗਟਨ- ਅਮਰੀਕਾ ਵਿਚ ਕੇਂਟੁਕੀ ਸੂਬੇ ਦੇ ਲੁਇਸਵਿਲੇ ਸ਼ਹਿਰ ਵਿਚ ਵਿਰੋਧ-ਪ੍ਰਦਰਸ਼ਨ ਦੌਰਾਨ ਗੋਲੀ ਚੱਲਣ ਦੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ।
ਸਥਾਨਕ ਪ੍ਰਸ਼ਾਸਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਫਰਸਨ ਸਕੁਆਇਰ ਵਿਚ ਵਿਰੋਧ ਪ੍ਰਦਰਸ਼ਨ ਦੌਰਾਨ ਰਾਤ ਤਕਰੀਬਨ 9 ਵਜੇ ਗੋਲੀ ਚੱਲੀ। ਸੂਚਨਾ ਮਿਲਣ ਦੇ ਬਾਅਦ ਜੇਫਰਸਨ ਕਾਊਂਟੀ ਸ਼ੈਰਿਫ ਵਿਭਾਗ ਦੇ ਕਰਮਚਾਰੀ ਘਟਨਾ ਵਾਲੇ ਸਥਾਨ 'ਤੇ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਦੋ ਲੋਕ ਗੋਲੀ ਵੱਜਣ ਨਾਲ ਜ਼ਖਮੀ ਪਏ ਹਨ। ਪੁਲਸ ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਘਟਨਾ ਵਾਲੇ ਸਥਾਨ 'ਤੇ ਹੀ ਉਸ ਦੀ ਮੌਤ ਹੋ ਗਈ ਜਦਕਿ ਦੂਜੇ ਪੀੜਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਸ ਪਾਰਕ ਵਿਚ ਅਫਰੀਕੀ ਅਮਰੀਕੀ ਐਮਰਜੈਂਸੀ ਡਾਕਟਰ ਤਕਨੀਸ਼ੀਅਨ ਬ੍ਰੇਓਨਾ ਟੇਲਰ (26) ਦੀ ਮੌਤ 'ਤੇ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਾਰਚ ਵਿਚ ਪੁਲਸ ਨੇ ਗੋਲੀ ਮਾਰੀ ਸੀ।
ਅਲਬਰਟਾ 'ਚ ਜਲਦ ਸ਼ੁਰੂ ਹੋਵੇਗਾ ਕੋਰੋਨਾ ਵਾਇਰਸ ਟੀਕੇ ਦਾ ਮਨੁੱਖੀ ਟਰਾਇਲ
NEXT STORY