ਵਾਸ਼ਿੰਗਟਨ (ਭਾਸ਼ਾ)- ਸਿੱਖ ਅਮਰੀਕੀਆਂ ਦੇ ਇਕ ਵਫ਼ਦ ਨੇ ਇੱਥੇ ਦੌਰੇ 'ਤੇ ਆਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਭਾਈਚਾਰੇ ਦੇ ਹਿੱਤ 'ਚ ਚੁੱਕੇ ਗਏ ਕਦਮਾਂ ਕਾਰਨ ਖਾਲਿਸਤਾਨੀ ਅੰਦੋਲਨ ਕਮਜ਼ੋਰ ਹੋਇਆ ਹੈ। ਜਸਦੀਪ (ਜੱਸੀ) ਸਿੰਘ ਅਤੇ ਕੰਵਲਜੀਤ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੇ ਸੀਤਾਰਮਨ ਨੂੰ ਰਵਾਇਤੀ ਸਿਰੋਪਾਓ, ਯਾਦਗਾਰੀ ਚਿੰਨ੍ਹ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ 791 ਖਾਲ੍ਹੀ ਸਰਕਾਰੀ ਕੋਠੀਆਂ, 140 ਬਣ ਚੁੱਕੀਆਂ ਹਨ ਖੰਡਰ, ਇਸ ਕਾਰਨ ਕੁਆਰਟਰ ਪਏ ਹਨ ਖਾਲ੍ਹੀ
ਪਿਛਲੇ 9 ਸਾਲਾਂ ਵਿੱਚ ਸਿੱਖ ਭਾਈਚਾਰੇ ਦੀਆਂ ਕਈ ਮੰਗਾਂ ਨੂੰ ਲਾਗੂ ਕਰਨ ਲਈ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਜੱਸੀ ਸਿੰਘ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਨ੍ਹਾਂ ਕਦਮਾਂ ਕਾਰਨ ਅਮਰੀਕਾ ਵਿੱਚ ਖਾਲਿਸਤਾਨੀ ਅੰਦੋਲਨ ਕਮਜ਼ੋਰ ਹੋਇਆ ਹੈ। ਸੀਤਾਰਮਨ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਵਿਚ ਜਾਰੀ ਬਿਆਨ ਵਿਚ ਸਿੰਘ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੂਰੇ ਅਮਰੀਕਾ ਵਿਚ ਮੁੱਠੀ ਭਰ ਖਾਲਿਸਤਾਨੀ ਹੀ ਹਨ, ਜਿਨ੍ਹਾਂ ਕਾਰਨ ਪੂਰੇ ਸਿੱਖ ਭਾਈਚਾਰੇ ਦੀ ਬਦਨਾਮੀ ਹੋ ਰਹੀ ਹੈ।
ਇਹ ਵੀ ਪੜ੍ਹੋ: ਹੁਣ ਇਸ ਇਨਫੈਕਸ਼ਨ ਨੇ ਵਧਾਈ ਅਮਰੀਕਾ ਦੀ ਚਿੰਤਾ, ਤੇਜ਼ੀ ਨਾਲ ਵਧ ਰਹੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ
ਵਫ਼ਦ ਨੇ ਕਿਹਾ ਕਿ ਸਿੱਖ ਰਾਸ਼ਟਰਵਾਦੀ ਹਨ ਅਤੇ ਅਖੰਡ ਭਾਰਤ ਦੇ ਨਾਲ ਖੜ੍ਹੇ ਹਨ ਅਤੇ ਸਿੱਖਾਂ ਨਾਲ ਸਬੰਧਤ ਸਾਰੇ ਮਸਲੇ ਭਾਰਤ ਦੇ ਢਾਂਚੇ ਅਤੇ ਸੰਵਿਧਾਨ ਦੇ ਅੰਦਰ ਹੀ ਹੱਲ ਕੀਤੇ ਜਾਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਵਿੱਤ ਮੰਤਰੀ ਨੂੰ ਖਾੜਕੂਵਾਦ ਦੌਰਾਨ ਪੰਜਾਬ ਸਿਰ ਚੜ੍ਹਿਆ ਵੱਡਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਨੂੰ ਇੱਕ ਉੱਦਮੀ ਜ਼ੋਨ ਐਲਾਨੇ ਜਾਣ ਦੀ ਮੰਗ ਕੀਤੀ, ਜਿੱਥੇ ਉਦਯੋਗਾਂ ਵਿੱਚ ਨਿਵੇਸ਼ ਕੀਤਾ ਜਾ ਸਕੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਉੱਜਵਲ ਹੋ ਸਕੇ।
ਇਹ ਵੀ ਪੜ੍ਹੋ: 93 ਸਾਲਾ ਸੁਰਜੀਤ ਕੌਰ ਨੇ 6 ਮਹੀਨਿਆਂ 'ਚ ਜਿੱਤੇ 10 ਗੋਲਡ ਮੈਡਲ, 5 ਮਹੀਨੇ ਪਹਿਲਾਂ ਟੁੱਟ ਗਈਆਂ ਸਨ ਲੱਤਾਂ
'ਓਵਰਸੀਜ਼ ਫਰੈਂਡਜ਼ ਆਫ ਬੀਜੇਪੀ ਟੀਮ' ਦੇ ਰਾਸ਼ਟਰੀ ਪ੍ਰਧਾਨ ਏ ਪ੍ਰਸਾਦ ਦੀ ਅਗਵਾਈ ਵਿੱਚ ਇਸ ਦੇ ਇੱਕ ਵਫ਼ਦ ਨਾਲ ਮੁਲਾਕਾਤ ਦੌਰਾਨ ਸੀਤਾਰਮਨ ਨੇ ਦੱਸਿਆ ਕਿ ਕਿਵੇਂ ਮੋਦੀ ਸਰਕਾਰ ਭਾਰਤ ਵਿਚ ਬਦਲਾਅ ਲਿਆਈ ਹੈ ਅਤੇ ਇਸਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨਿਰੰਤਰ ਵਿਕਾਸ ਨੂੰ ਬਰਕਰਾਰ ਰੱਖਣ ਅਤੇ ਮੋਦੀ ਦੇ ਭਾਰਤ ਦੇ ‘ਅੰਮ੍ਰਿਤ ਕਾਲ’ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ, ਆਉਣ ਵਾਲੀਆਂ ਸੰਸਦੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਮੋਦੀ ਦਾ ਪੂਰਨ ਬਹੁਮਤ ਨਾਲ ਜਿੱਤਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਵਧੇਗੀ ਤਪਿਸ਼, ਅਜੇ ਮੀਂਹ ਪੈਣ ਦੀ ਨਹੀਂ ਕੋਈ ਸੰਭਾਵਨਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਕਿਸਤਾਨੀ ਸੰਸਦ ’ਚ ਰਾਸ਼ਟਰੀ, ਸੂਬਾਈ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਹੀ ਦਿਨ ਕਰਾਉਣ ਦਾ ਮਤਾ ਪਾਸ
NEXT STORY