ਨਿਊਯਾਰਕ (ਰਾਜ ਗੋਗਨਾ)- ਕੈਲੀਫੋਰਨੀਆ ਅਮਰੀਕਾ ਦੇ ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ 'ਤੇ ਨਫ਼ਰਤ ਭਰੀਆਂ ਲਿਖਤਾਂ ਨਜ਼ਰ ਆਈਆਂ। ਮੰਦਰ ਦੀਆਂ ਕੰਧਾਂ 'ਤੇ ਖ਼ਾਲਿਸਤਾਨੀ ਅੱਤਵਾਦੀ ਸੰਗਠਨ ਦੇ ਸਮਰਥਨ ਦੇ ਨਾਅਰੇ ਲਿਖੇ ਦਿਸੇ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਐਕਸ (ਟਵਿੱਟਰ) 'ਤੇ ਪੋਸਟ ਕੀਤਾ ਹੈ ਕਿ ਕੈਲੀਫੋਰਨੀਆ ਦੇ ਨੇਵਾਰਕ ਵਿਚ ਸਥਿੱਤ ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ 'ਤੇ ਖ਼ਾਲਿਸਤਾਨ ਪੱਖੀ ਨਾਅਰਿਆਂ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਵੀ ਗ੍ਰਾਫਿਟੀ ਪੇਂਟ ਕੀਤੀ ਗਈ ਹੈ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਨਾਂ ਮੰਦਰ ਦੀਆਂ ਕੰਧਾਂ 'ਤੇ ਲਿਖਿਆ ਹੋਇਆ ਸੀ।
ਉਨ੍ਹਾਂ ਅੱਗੇ ਲਿਖਿਆ ਕਿ ਇਹ ਮੰਦਰ ਜਾਣ ਵਾਲਿਆਂ ਨੂੰ ਡਰਾਉਣ ਲਈ ਹੈ। ਇਹ ਨਫ਼ਰਤੀ ਅਪਰਾਧ ਦੇ ਅਧੀਨ ਆਉਂਦਾ ਹੈ। ਅਸੀਂ ਪੁਲਸ ਨੂੰ ਇਨ੍ਹਾਂ ਲਿਖਤਾਂ ਦੀ ਜਾਂਚ ਕਰਨ ਦੀ ਅਪੀਲ ਕਰਦੇ ਹਾਂ।
ਇਹ ਖ਼ਬਰ ਵੀ ਪੜ੍ਹੋ - ਫਰਾਂਸ 'ਚ ਰੋਕੇ ਗਏ ਭਾਰਤੀ ਯਾਤਰੀਆਂ ਨੂੰ ਲੈ ਕੇ ਵੱਡੀ ਅਪਡੇਟ; ਸਾਹਮਣੇ ਆਈ ਅਹਿਮ ਜਾਣਕਾਰੀ
ਨੇਵਾਰਕ ਪੁਲਸ ਨੇ ਹਿੰਦੂ ਅਮਰੀਕਨ ਫਾਊਂਡੇਸ਼ਨ ਦੀ ਅਪੀਲ ਨੂੰ ਸਕਾਰਾਤਮਕ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਨੇ ਮੰਦਰ ਦੀਆਂ ਕੰਧਾਂ 'ਤੇ ਨਫ਼ਰਤ ਭਰੀਆਂ ਲਿਖਤਾਂ ਲਿਖਣ ਦੀ ਘਟਨਾ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ। ਅਮਰੀਕਾ ਅਤੇ ਕੈਨੇਡਾ ਵਿਚ ਅਜਿਹੇ ਨਫ਼ਰਤੀ ਅਪਰਾਧ ਅਕਸਰ ਦਰਜ ਕੀਤੇ ਜਾਂਦੇ ਹਨ। ਜੀ-20 ਸੰਮੇਲਨ ਦੌਰਾਨ ਦਿੱਲੀ ਦੇ ਮੈਟਰੋ ਸਟੇਸ਼ਨਾਂ 'ਤੇ ਵੀ ਖ਼ਾਲਿਸਤਾਨ ਪੱਖੀ ਗ੍ਰਾਫਿਟੀ ਕੀਤੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਰਾਂਸ 'ਚ ਰੋਕੇ ਗਏ ਭਾਰਤੀ ਯਾਤਰੀਆਂ ਨੂੰ ਲੈ ਕੇ ਵੱਡੀ ਅਪਡੇਟ; ਸਾਹਮਣੇ ਆਈ ਅਹਿਮ ਜਾਣਕਾਰੀ
NEXT STORY