ਟੋਰਾਂਟੋ (ਇੰਟ.)– ਕੈਨੇਡਾ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਕੈਨੇਡਾ ’ਚ ਵਧ ਰਹੇ ਖਾਲਿਸਤਾਨੀ ਕੱਟੜਵਾਦ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਕੱਟੜਪੰਥ ਦੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਤੋਂ ਮੈਂ ਚਿੰਤਤ ਹਾਂ।
ਇਹ ਵੀ ਪੜ੍ਹੋ: ਨਹੀਂ ਹੋਈ ਕੋਈ ਠੋਸ ਗੱਲਬਾਤ; ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ, ਸਬੰਧਾਂ 'ਚ ਤਣਾਅ ਜਾਰੀ
ਕੁਝ ਦਿਨ ਪਹਿਲਾਂ ਰੈੱਡ ਐੱਫ. ਐੱਮ. ਕੈਲਗਰੀ ਦੇ ਰਿਸ਼ੀ ਨਾਗਰ ’ਤੇ ਗੰਭੀਰ ਹਮਲਾ ਹੋਇਆ। ਹੁਣ ਤਕ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚ ਇਨ੍ਹਾਂ ਲੋਕਾਂ ਨੇ ਪੱਤਰਕਾਰਾਂ ’ਤੇ ਹਮਲਾ ਕੀਤਾ ਹੈ। ਬਹੁਤ ਸਾਰੇ ਪੱਤਰਕਾਰਾਂ ਨੂੰ ਉਨ੍ਹਾਂ ਦੀ ਨਿਡਰ ਰਿਪੋਰਟਿੰਗ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਖਾਲਿਸਤਾਨੀ ਕੱਟੜਵਾਦ ਵੱਲ ਗੰਭੀਰਤਾ ਨਾਲ ਧਿਆਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਇਸ ਨਾਲ ਸਖ਼ਤੀ ਨਾਲ ਨਜਿੱਠਣਾ ਹੋਵੇਗਾ।
ਇਹ ਵੀ ਪੜ੍ਹੋ: ਪੰਨੂ ਦੀ ਕੈਨੇਡਾ ਅਤੇ ਅਮਰੀਕਾ ’ਚ ਨਹੀਂ ਗਲ ਰਹੀ ਦਾਲ, ਹੁਣ ਡ੍ਰੈਗਨ ਦਾ ਕਰਨ ਲੱਗਾ ਗੁਣਗਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹੀਂ ਹੋਈ ਕੋਈ ਠੋਸ ਗੱਲਬਾਤ; ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ, ਸਬੰਧਾਂ 'ਚ ਤਣਾਅ ਜਾਰੀ
NEXT STORY