ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ ਖ਼ਾਲਿਸਤਾਨੀ ਕੱਟੜਪੰਥੀਆਂ ਵੱਲੋਂ ਹਿੰਦੂ ਮੰਦਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁਝ ਖ਼ਾਲਿਸਤਾਨੀਸਮਰਥਕਾਂ ਨੇ ਸ਼ਨੀਵਾਰ ਅੱਧੀ ਰਾਤ ਨੂੰ ਸਰੀ ਦੇ ਇਕ ਮੰਦਰ 'ਚ ਭੰਨਤੋੜ ਕੀਤੀ ਅਤੇ ਭਾਰਤੀ ਭਾਈਚਾਰੇ 'ਚ ਡਰ ਪੈਦਾ ਕਰਨ ਲਈ ਮੰਦਰ ਦੇ ਮੁੱਖ ਦਰਵਾਜ਼ੇ 'ਤੇ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ 'ਤੇ ਜਨਮਤ ਸੰਗ੍ਰਹਿ ਦੇ ਪੋਸਟਰ ਚਿਪਕਾਏ।
ਮੁਲਜ਼ਮ ਦੀ ਇਹ ਹਰਕਤ ਮੰਦਰ ਦੀ ਇਮਾਰਤ ਵਿੱਚ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਦੋ ਲੋਕ ਮੰਦਰ 'ਚ ਆਉਂਦੇ ਹਨ। ਦੋਵਾਂ ਨੇ ਆਪਣੇ ਚਿਹਰੇ ਛੁਪਾ ਲਏ ਹਨ। ਨੀਲੀ ਪੱਗ ਵਾਲਾ ਵਿਅਕਤੀ ਮੰਦਰ ਦੇ ਮੁੱਖ ਦਰਵਾਜ਼ੇ 'ਤੇ ਖਾਲਿਸਤਾਨੀ ਰਾਏਸ਼ੁਮਾਰੀ ਦੇ ਪੋਸਟਰ ਲਗਾ ਦਿੰਦਾ ਹੈ ਅਤੇ ਉਸ ਤੋਂ ਬਾਅਦ ਦੋਵੇਂ ਉਥੋਂ ਫਰਾਰ ਹੋ ਜਾਂਦੇ ਹਨ।
ਇਸ ਸਾਲ ਕੀਤਾ ਗਿਆ ਸੀ ਨਿੱਝਰ ਦਾ ਕਤਲ
ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ, ਜਿਸ ਦੇ ਪੋਸਟਰ ਮੰਦਰ ਦੇ ਬਾਹਰ ਲਗਾਏ ਗਏ ਹਨ, ਦਾ ਇਸ ਸਾਲ 18 ਜੂਨ ਨੂੰ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਨੂੰ ਭਾਰਤ ਸਰਕਾਰ ਨੇ ਮਨੋਨੀਤ ਅੱਤਵਾਦੀ ਘੋਸ਼ਿਤ ਕੀਤਾ ਸੀ। ਹਾਲ ਹੀ 'ਚ ਭਾਰਤ ਸਰਕਾਰ ਨੇ 41 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਹਰਦੀਪ ਨਿੱਝਰ ਦਾ ਨਾਂ ਵੀ ਸ਼ਾਮਲ ਸੀ। ਹਰਦੀਪ ਨਿੱਝਰ ਨੂੰ ਕੈਨੇਡਾ ਦੇ ਸਰੀ 'ਚ ਗੋਲੀ ਮਾਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਕੈਨੇਡੀਅਨ ਸਿੱਖ ਜਥੇਬੰਦੀ ਸਿੱਖ ਫਾਰ ਜਸਟਿਸ ਨਾਲ ਜੁੜਿਆ ਹੋਇਆ ਸੀ। ਉਹ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਵਸਨੀਕ ਸੀ। ਇਸ ਤੋਂ ਪਹਿਲਾਂ ਸਾਲ 2022 ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਭਗੌੜੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਪਹਿਲਾਂ ਵੀ ਮੰਦਰਾਂ 'ਤੇ ਹੋ ਚੁੱਕੇ ਹਨ ਹਮਲੇ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਏ ਹਨ, ਜਦੋਂ ਮੰਦਰਾਂ 'ਤੇ ਹਿੰਦੂ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ। ਇਸ ਸਾਲ ਅਪ੍ਰੈਲ 'ਚ ਓਂਟਾਰੀਓ ਸੂਬੇ 'ਚ ਬੀਏਪੀਐੱਸ ਸ਼੍ਰੀ ਸਵਾਮੀਨਾਰਾਇਣ ਮੰਦਰ 'ਚ ਮੰਗਲਵਾਰ ਰਾਤ ਨੂੰ ਭੰਨਤੋੜ ਕੀਤੀ ਗਈ ਸੀ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ। ਬਾਅਦ ਵਿੱਚ ਮੰਦਰ ਦੇ ਨੁਮਾਇੰਦਿਆਂ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਪਿਛਲੇ ਇੱਕ ਸਾਲ ਵਿੱਚ 6 ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਦੋਂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਕੰਧਾਂ 'ਤੇ ਇਤਰਾਜ਼ਯੋਗ ਨਾਅਰੇ ਲਿਖੇ ਗਏ। ਕੁਝ ਮਾਮਲਿਆਂ ਵਿੱਚ ਮੰਦਰਾਂ ਵਿੱਚ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-'ਭਾਰਤੀ ਜਲਦੀ ਛੱਡਣ ਨਾਈਜਰ' ਤਖ਼ਤਾ ਪਲਟ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਐਡਵਾਇਜ਼ਰੀ
ਮਾਮਲੇ ਲਗਾਤਾਰ ਵੱਧ ਰਹੇ
ਭਾਰਤੀਆਂ ਵਿਰੁੱਧ ਨਫ਼ਰਤ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਭਾਰਤ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੀ ਸਹੀ ਜਾਂਚ ਕਰਨ ਦੀ ਮੰਗ ਕੀਤੀ ਸੀ। ਕੈਨੇਡਾ ਸਰਕਾਰ ਦੇ ਅਧਿਕਾਰਤ ਅੰਕੜਿਆਂ ਅਨੁਸਾਰ 2019 ਤੋਂ 2021 ਦਰਮਿਆਨ ਕੈਨੇਡਾ ਵਿੱਚ ਧਰਮ, ਜਿਨਸੀ ਰੁਝਾਨ ਅਤੇ ਨਸਲ ਨਾਲ ਸਬੰਧਤ ਨਫ਼ਰਤੀ ਅਪਰਾਧਾਂ ਵਿੱਚ 72 ਫੀਸਦੀ ਵਾਧਾ ਹੋਇਆ ਹੈ। ਇਸ ਨਾਲ ਘੱਟ ਗਿਣਤੀ ਭਾਈਚਾਰਿਆਂ ਖਾਸ ਕਰਕੇ ਭਾਰਤੀ ਭਾਈਚਾਰੇ ਵਿੱਚ ਡਰ ਵਧ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ਼ਾਨੋ ਸ਼ੌਕਤ ਨਾਲ ਨਿਬੜਿਆ ਯੂਨਾਈਟਡ ਬਰੈਂਪਟਨ ਸਪੋਰਟਸ ਕਲੱਬ ਦਾ ਕਬੱਡੀ ਕੱਪ
NEXT STORY