ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਦੁਆਰਾ ਇਲਾਕੇ ਦੀਆ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਇਤਿਹਾਸਿਕ ਦਿਨ ਖਾਲਸਾ ਪੰਥ ਸਜਾਨਾ ਦਿਵਸ ਨੂੰ ਸਮਰਪਿਤ ਇਟਲੀ ਵਿੱਚ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਬਰੇਸ਼ੀਆ ਵਿਖੇ 26ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਯੂਰਪ ਭਰ ਤੋਂ ਪੁੱਜੀ ਸਿੱਖਾਂ ਦੀ ਹਜਾਰਾਂ ਦੀ ਤਾਦਾਦ ਵਿੱਚ ਪਹੁੰਚੀ ਸੰਗਤਾਂ ਨਾਲ ਬਰੇਸ਼ੀਆ ਸ਼ਹਿਰ ਖਾਲਸਾਈ ਰੰਗ ਵਿੱਚ ਰੰਗਿਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸ਼ਹਿਰ ਬਰੇਸ਼ੀਆ ਦੇ ਵੀਆ ਕੋਰਸੀਕਾ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ।

ਵੱਖ-ਵੱਖ ਰਸਤਿਆਂ 'ਤੇ ਸਿੱਖ ਸੰਗਤਾਂ ਦੁਆਰਾ ਗਰਮਜੋਸ਼ੀ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਸਿੰਘਾਂ ਦੁਆਰਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ। ਸਾਰੇ ਰਸਤੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਇਸ ਨਗਰ ਕੀਰਤਨ ਦੀ ਖਾਸ ਗੱਲ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਪਹੁੰਚੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੀ ਸ਼ਮੂਲੀਅਤ ਰਹੀ। ਜਿਹਨਾਂ ਸਾਰੇ ਰਸਤੇ ਫੁੱਲਾਂ ਨਾਲ ਸਜੀ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਤੇ ਸੇਵਾ ਕੀਤੀ। ਉਹਨਾਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੁ ਵਾਲੇ ਬਣਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਤੇ ਗੁਰੁ ਜੀ ਦੀ ਕ੍ਰਿਪਾ ਹੈ।ਜੋ ਇੰਨੇ ਵੱਡੇ ਵੱਡੇ ਸਮਾਗਮ ਉਲੀਕੇ ਜਾਂਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ 85,000 ਭਾਰਤੀਆਂ ਨੂੰ ਵੀਜ਼ੇ ਕੀਤੇ ਜਾਰੀ, ਕਿਹਾ 'ਹੋਰ ਭਾਰਤੀ ਦੋਸਤਾਂ ਦਾ ਸਵਾਗਤ'
ਇਸ ਨਗਰ ਕੀਰਤਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਸ਼ਮੂਲੀਅਤ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮਹਾਨ ਨਗਰ ਕੀਰਤਨ ਮੌਕੇ ਹੈਲੀਕਾਪਟਰ ਦੁਆਰਾ ਗੁਰੂ ਸਾਹਿਬ ਅਤੇ ਸੰਗਤਾਂ ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਗੱਤਕੇ ਵਾਲੇ ਸਿੰਘਾਂ ਦੁਆਰਾ ਗੱਤਕੇ ਦੇ ਹੈਰਤਅੰਗੇਜ਼ ਜੌਹਰ ਵੀ ਦਿਖਾਏ ਗਏ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਵੀ ਪਹੁੰਚੀਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਬਰੇਸ਼ੀਆ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ ਅਤੇ ਸਨਮਾਨ ਭੇਂਟ ਕੀਤਾ। ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ "ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਵਿੰਦਰਜੀਤ ਸਿੰਘ ਬੁਲਜਾਨੋ ਨੇ ਆਈ ਹੋਈ ਸਮੁੱਚੀ ਸਾਧ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸ਼ਾਲ ਨਗਰ ਕੀਰਤਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬਰੇਸ਼ੀਆ ਨਗਰ ਕੀਰਤਨ ਯੂਰਪ ਭਰ ਵਿੱਚ ਸਿੱਖ ਸੰਗਤਾਂ ਦਾ ਵੱਡਾ ਇਕੱਠ ਹੁੰਦਾ ਹੈ। ਉਹਨਾਂ ਗੁਰੁ ਸਾਹਿਬ ਅਤੇ ਸੰਗਤਾਂ ਦਾ ਕੋਟਿਨ ਕੋਟਿ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਮਿਆਂਮਾਰ 'ਚ ਮੁੜ ਕੰਬੀ ਧਰਤੀ, ਤਜਾਕਿਸਤਾਨ 'ਚ ਵੀ ਲੱਗੇ ਜ਼ੋਰਦਾਰ ਝਟਕੇ
NEXT STORY