ਲੰਡਨ (ਸਰਬਜੀਤ ਸਿੰਘ ਬਨੂੜ)- ਪੰਜਾਬ ਵਿੱਚ ਖਾਲਸਾ ਰਾਜ ਹੀ ਸਾਰੇ ਵਰਗਾਂ ਨੂੰ ਬਰਾਬਰੀ ਅਤੇ ਸੁਰੱਖਿਆ ਦੀ ਗਰੰਟੀ ਦੇ ਸਕਦਾ ਹੈ। ਪੰਜਾਬ ਦੇ ਸਮੂਹ ਸਿੱਖਾਂ ਨੂੰ ਖਾਲਸਾ ਵਹੀਰ ਵਿੱਚ ਸ਼ਾਮਿਲ ਹੋ, ਅੰਮ੍ਰਿਤ ਛਕਣ ਦੀ ਅਪੀਲ ਕਰਦਿਆਂ ਯੂਕੇ ਤੇ ਯੂਰਪ ਦੇ ਸਿੱਖ ਆਗੂਆਂ ਵੱਲੋਂ ਭਰਵਾਂ ਸਮਰਥਨ ਕੀਤਾ ਗਿਆ ਹੈ।ਇਸ ਮੌਕੇ ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਸ: ਗੁਰਮੇਜ ਸਿੰਘ ਗਿੱਲ, ਅਖੰਡ ਕੀਰਤਨੀ ਜਥਾ ਯੂ ਕੇ ਦੇ ਜਥੇਦਾਰ ਭਾਈ ਬਲਬੀਰ ਸਿੰਘ, ਜਥੇਦਾਰ ਸੁਬੇਗ ਸਿੰਘ ਡੈਨਮਾਰਕ, ਜਥੇਦਾਰ ਸਤਨਾਮ ਸਿੰਘ ਬੱਬਰ ਜਰਮਨੀ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਜਰਮਨੀ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਸਰਪ੍ਰਸਤੀ ਹੇਠ ਨਸ਼ੇੜੀ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਹਨਾਂ ਨੂੰ ਇਸ ਮੁਹਿੰਮ ਨਾਲ ਹੀ ਠੱਲ੍ਹ ਪੈ ਸਕਦੀ ਹੈ।
ਉਕਤ ਆਗੂਆਂ ਨੇ ਪੰਜਾਬ ਦੇ ਸਿੱਖਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਮੌਕੇ ਵੱਧ ਚੜ੍ਹ ਕੇ ਖਾਲਸਾ ਵਹੀਰ ਵਿੱਚ ਸ਼ਾਮਿਲ ਹੋਣ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ। ਉਹਨਾਂ ਕਿਹਾ ਪੰਜਾਬ ਵਿੱਚ ਖਾਲਸਾ ਰਾਜ ਹੀ ਸਾਰੇ ਵਰਗਾਂ ਨੂੰ ਬਰਾਬਰੀ ਅਤੇ ਸੁਰੱਖਿਆ ਦੀ ਗਰੰਟੀ ਦੇ ਸਕਦਾ ਹੈ। ਸਿਆਸੀ ਦਲ ਤਾਂ ਲੋਕਾਂ ਨੂੰ ਆਪਸ ਵਿੱਚ ਵੰਡ ਕੇ ਰਾਜ ਕਰਨਾ ਚਾਹੁੰਦੇ ਹਨ ਜਦੋਂ ਕਿ ਖਾਲਸਾ ਰਾਜ ਦੌਰਾਨ ਕਿਸੇ ਵਿਤਕਰੇ ਤੋਂ ਬਿਨਾ ਹਰ ਕਿਸੇ ਦੇ ਮੌਲਿਕ ਹੱਕਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਦਬਾਈਆਂ ਹੋਈਆ ਸ਼੍ਰੇਣੀਆਂ ਨੂੰ ਵੀ ਤਰੱਕੀ ਕਰਨ ਦੇ ਪੂਰੇ ਮੌਕੇ ਮੁਹੱਈਆ ਕੀਤੇ ਜਾਣਗੇ।
ਬਹਿਬਲ ਕਲਾ ਗੋਲੀਕਾਂਡ : ਜਥੇਦਾਰ ਕਰਮ ਸਿੰਘ ਦਾ ਬਿਆਨ, ਮੋਰਚੇ ਪ੍ਰਤੀ ਪੰਜਾਬ ਸਰਕਾਰ ਸੁਹਿਰਦ ਨਹੀਂ
NEXT STORY