ਇੰਟਰਨੈਸ਼ਨਲ ਡੈਸਕ- ਇਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖ਼ਾਮੇਨੇਈ ਦੀ ਅਮਰੀਕਾ-ਇਜ਼ਰਾਈਲ ਹਮਲੇ ਵਿੱਚ ਮੌਤ ਤੋਂ ਬਾਅਦ ਪਾਕਿਸਤਾਨ ਦੇ ਕਰਾਚੀ ਵਿੱਚ ਹਾਲਾਤ ਬੇਕਾਬੂ ਹੋ ਗਏ ਹਨ। ਐਤਵਾਰ ਸਵੇਰੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਰਾਚੀ ਸਥਿਤ ਅਮਰੀਕੀ ਕੌਂਸਲੇਟ ਨੂੰ ਘੇਰ ਲਿਆ ਅਤੇ ਇਮਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਹਿੰਸਾ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦਿਆਂ ਪੁਲਸ ਨੇ ਲੋਕਾਂ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਤੋਂ ਵੱਧ ਜ਼ਖਮੀ ਹਨ।
ਜਾਣਕਾਰੀ ਅਨੁਸਾਰ ਖਾਮੇਨੇਈ ਦੀ ਮੌਤ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ 'ਮਾਈ ਕੋਲਾਚੀ ਰੋਡ' 'ਤੇ ਸਥਿਤ ਅਮਰੀਕੀ ਕੌਂਸਲੇਟ ਦੀਆਂ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋ ਗਏ। ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਦਿਖਾਇਆ ਗਿਆ ਹੈ ਕਿ ਭੀੜ ਨੇ ਕੌਂਸਲੇਟ ਦੀ ਇਮਾਰਤ ਦੇ ਕੁਝ ਹਿੱਸਿਆਂ ਨੂੰ ਅੱਗ ਲਗਾ ਦਿੱਤੀ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ। ਭੀੜ ਨੂੰ ਖਿੰਡਾਉਣ ਲਈ ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ, ਪਰ ਜਦੋਂ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਤਾਂ ਗੋਲੀਬਾਰੀ ਕੀਤੀ ਗਈ।
ਇਹ ਵੀ ਪੜ੍ਹੋ- ਅਮਰੀਕਾ ਨੇ ਇੰਝ ਮਾਰਿਆ ਖ਼ਾਮੇਨੇਈ ! ਭਿਆਨਕ ਹਮਲਿਆਂ ਦੀ ਵੀਡੀਓ ਕੀਤੀ ਜਾਰੀ
ਕਰਾਚੀ ਤੋਂ ਇਲਾਵਾ ਗਿਲਗਿਤ-ਬਾਲਟਿਸਤਾਨ ਦੇ ਸਕਾਰਦੂ ਇਲਾਕੇ ਵਿੱਚ ਵੀ ਗੁੱਸੇ ਵਿੱਚ ਆਈ ਭੀੜ ਨੇ ਸੰਯੁਕਤ ਰਾਸ਼ਟਰ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਲਾਹੌਰ ਅਤੇ ਇਸਲਾਮਾਬਾਦ ਵਿੱਚ ਵੀ ਅਮਰੀਕੀ ਡਿਪਲੋਮੈਟਿਕ ਇਲਾਕਿਆਂ ਵਿੱਚ ਭਾਰੀ ਪ੍ਰਦਰਸ਼ਨ ਹੋ ਰਹੇ ਹਨ। ਸਿੰਧ ਦੇ ਗ੍ਰਹਿ ਮੰਤਰੀ ਨੇ ਘਟਨਾ ਦੀ ਰਿਪੋਰਟ ਤਲਬ ਕੀਤੀ ਹੈ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਮਰੀਕੀ ਕੌਂਸਲੇਟ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਨਾਲ-ਨਾਲ ਭਾਰਤ ਦੇ ਜੰਮੂ-ਕਸ਼ਮੀਰ ਅਤੇ ਲਖਨਊ ਵਿੱਚ ਵੀ ਖ਼ਾਮੇਨੇਈ ਦੀ ਮੌਤ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ ਹਨ। ਸ਼੍ਰੀਨਗਰ ਦੇ ਲਾਲ ਚੌਕ ਵਿੱਚ ਸੈਂਕੜੇ ਲੋਕਾਂ ਨੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ। ਇਸ ਘਟਨਾ ਮਗਰੋਂ ਪਾਕਿਸਤਾਨ ਵਿੱਚ ਅਮਰੀਕੀ ਅਤੇ ਇਜ਼ਰਾਈਲੀ ਹਿੱਤਾਂ ਨਾਲ ਜੁੜੀਆਂ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਲੋਕਾਂ ਨੂੰ ਕਰਾਚੀ ਦੇ ਕੌਂਸਲੇਟ ਇਲਾਕੇ ਵੱਲ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਫਸੇ' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Persian Gulf 'ਚ ਵੀ US-Iran ਆਹਮੋ-ਸਾਹਮਣੇ! ਤਹਿਰਾਨ ਨੇ ਰੋਕਿਆ ਰਸਤਾ
NEXT STORY