ਇੰਟਰਨੈਸ਼ਨਲ ਡੈਸਕ: ਅਫਗਾਨਿਸਤਾਨ ਨੇ ਆਪਣੇ ਰਾਜਦੂਤ ਦੀ ਧੀ ਦੇ ਅਗਵਾ ਮਾਮਲੇ ਵਿੱਚ ਆਪਣੇ ਰਾਜਦੂਤ ਅਤੇ ਹੋਰ ਅਫਗਾਨ ਡਿਪਲੋਮੈਟਾਂ ਨੂੰ ਪਾਕਿਸਤਾਨ ਤੋਂ ਵਾਪਸ ਬਲਾ ਲਿਆ ਹੈ। ਅਫਗਾਨਿਸਤਾਨ ਦੇ ਉਪ ਰਾਸ਼ਟਰਪਤੀ ਅਮੱਰੂਲਾਹ ਸਾਲੇਹ ਨੇ ਕਿਹਾ ਕਿ ਰਾਸ਼ਟਰਪਤੀ ਅਸ਼ਰਫ ਗਨੀ ਨੇ ਪਾਕਿਸਤਾਨ ’ਚ ਦੇਸ਼ ਦੇ ਰਾਜਦੂਤ ਅਤੇ ਹੋਰ ਡਿਪਲੋਮੈਟਾਂ ਨੂੰ ਤੁਰੰਤ ਵਾਪਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ “ਅਫਗਾਨੀ ਰਾਜਦੂਤ ਦੀ ਧੀ ਦੇ ਅਗਵਾ ਅਤੇ ਉਸ ਤੋਂ ਬਾਅਦ ਹੋਏ ਉਸ ’ਤੇ ਹੋਏ ਤਸ਼ੱਦਦ ਨੇ ਸਾਡੇ ਦੇਸ਼ ਦੇ ਲੋਕਾਂ ਨੂੰ ਠੇਸ ਪਹੁੰਚਾਈ ਹੈ।”
ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’
ਰਾਸ਼ਟਰਪਤੀ ਦੇ ਸਲਾਹਕਾਰ ਵਹੀਦ ਉਮਰ ਨੇ ਇੱਕ ਟਵੀਟ ਵਿੱਚ ਕਿਹਾ, “ਰਾਜਦੂਤ ਦੀ ਧੀਦੇ ਅਗਵਾਕਾਰਾਂ ਨੂੰ ਕਾਨੂੰਨ ਦੇ ਦਾਇਰੇ ’ਚ ਲਿਆਂਦਾ ਜਾਣਾ ਚਾਹੀਦਾ ਅਤੇ ਪਾਕਿਸਤਾਨ ਵਿੱਚ ਅਫਗਾਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।” ਇਸ ਤੋਂ ਪਹਿਲਾਂ ਅਫਗਾਨੀ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਇਕ ਬਿਆਨ ਵਿੱਚ ਕਿਹਾ ਸੀ ਕਿ ਅਫਗਾਨੀ ਰਾਜਦੂਤ ਦੀ ਧੀ ਸਿਲਸਿਲਾ ਨੂੰ ਇਸਲਾਮਾਬਾਦ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਉਸ ਸਮੇਂ ਅਗਵਾ ਕੀਤਾ, ਜਦੋਂ ਉਹ ਆਪਣੇ ਘਰ ਜਾ ਰਹੀ ਸੀ। ਬਾਅਦ ਵਿੱਚ ਸਿਲਸਿਲਾ ਨੂੰ ਰਿਹਾ ਕਰ ਦਿੱਤਾ ਪਰ ਇਸਤੋਂ ਪਹਿਲਾਂ ਉਸ ਨੂੰ ਕਈ ਘੰਟੇ ਬੇਰਹਿਮੀ ਨਾਲ ਤਸੀਹੇ ਦਿੱਤੇ ਗਏ। ਕੈਦ ਤੋਂ ਰਿਹਾਅ ਹੋਣ ’ਤੇ ਸਿਲਸਿਲਾ ਦਾ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ
ਮੰਤਰਾਲੇ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਆਪਣੇ ਡਿਪਲੋਮੈਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪਾਕਿਸਤਾਨ ’ਚ ਅਫਗਾਨ ਰਾਜਨੀਤਿਕ ਅਤੇ ਕੂਟਨੀਤਕ ਮਿਸ਼ਨ ਦੇ ਸਟਾਫ਼ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ। ਪਾਕਿਸਤਾਨੀ ਸਰਕਾਰ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!
ਇਸ ਦੌਰਾਨ ਇਸਲਾਮਾਬਾਦ ਤੋਂ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਫਗਾਨੀ ਰਾਜਦੂਤ ਦੀ ਧੀ ਦੇ ਅਗਵਾ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੂੰ ਇਸ ਮਾਮਲੇ ਨਾਲ ਜੁੜੇ ਮੁਲਜ਼ਮਾਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਅਹਿਮਦ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਇਸ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਵਾਕਾਰਾਂ ਨੂੰ ਫੜਨ ਲਈ ਉਨ੍ਹਾਂ ਵਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਲਾਮਾਬਾਦ ਪੁਲਸ ਸਿਲਸਿਲਾ ਅਤੇ ਅਫਗਾਨ ਰਾਜਦੂਤ ਦੇ ਪਰਿਵਾਰ ਨਾਲ ਨਿਰੰਤਰ ਸੰਪਰਕ ਵਿੱਚ ਹੈ।
ਨੀਦਰਲੈਂਡ 'ਚ ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ 'ਤੇ ਕਤਲ ਦੀ ਸਾਜਿਸ਼ ਦਾ ਦੋਸ਼
NEXT STORY