ਲੰਡਨ (ਭਾਸ਼ਾ)- ਬ੍ਰਿਟੇਨ ਦੇ ਰਾਜਾ ਚਾਰਲਸ III ਨੂੰ ਵਧੇ ਹੋਏ ਪ੍ਰੋਸਟੇਟ ਦੇ ਆਪਰੇਸ਼ਨ ਲਈ ਲੰਡਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਕਿੰਘਮ ਪੈਲੇਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਵਿੱਚ ਕਿਹਾ ਗਿਆ ਹੈ ਕਿ ਮਹਾਰਾਜਾ ਦਾ ਲੰਡਨ ਕਲੀਨਿਕ ਵਿੱਚ ਆਪ੍ਰੇਸ਼ਨ ਕੀਤਾ ਜਾਵੇਗਾ, ਜਿੱਥੇ ਵੇਲਜ਼ ਦੀ ਰਾਜਕੁਮਾਰੀ ਸਰਜਰੀ ਤੋਂ ਠੀਕ ਹੋ ਰਹੀ ਹੈ।
ਇਹ ਵੀ ਪੜ੍ਹੋ: ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਦੀ ਸੂਚੀ ਜਾਰੀ, ਭਾਰਤ ਦੀ ਇਹ City ਵੀ ਸ਼ਾਮਲ
ਬਕਿੰਘਮ ਪੈਲੇਸ ਨੇ ਕਿਹਾ ਕਿ ਰਾਜਾ ਚਾਰਲਸ III ਦੀ ਸਿਹਤ ਬਾਰੇ ਜਾਣਕਾਰੀ ਉਨ੍ਹਾਂ ਦੇ ਇਲਾਜ ਤੋਂ ਬਾਅਦ ਸਾਂਝੀ ਕੀਤੀ ਜਾਵੇਗੀ। ਪੈਲੇਸ ਨੇ ਕਿਹਾ, “ਮਹਾਰਾਜ ਨੂੰ ਸ਼ੁੱਕਰਵਾਰ ਸਵੇਰੇ ਤਹਿ ਕੀਤੇ ਇਲਾਜ ਲਈ ਲੰਡਨ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।” ਮਹਿਲ ਨੇ ਕਿਹਾ, 'ਮਹਾਰਾਜ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਜਿਨ੍ਹਾਂ ਨੇ ਪਿਛਲੇ ਹਫ਼ਤੇ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ ਅਤੇ ਇਹ ਜਾਣ ਕੇ ਬਹੁਤ ਖੁਸ਼ ਹਨ ਕਿ ਉਨ੍ਹਾਂ ਦੇ ਇਲਾਜ ਦਾ ਜਨਤਕ ਸਿਹਤ ਜਾਗਰੂਕਤਾ 'ਤੇ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ।'
ਇਹ ਵੀ ਪੜ੍ਹੋ: ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੇ ਗਣਤੰਤਰ ਦਿਵਸ 'ਤੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਤੋਹਫ਼ਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਫਿਲੀਪੀਨਜ਼ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ, ਇਕ ਝੁਲਸਿਆ
NEXT STORY