ਵੈਨਕੂਵਰ, (ਮਲਕੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਅਤੇ ਮਹਾਨ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਰੀ ਸਥਿਤ ਗੁ: ਦੂਖ ਨਿਵਾਰਨ ਸਾਹਿਬ ਵਿਖੇ 12 ਤੋਂ 24 ਸਤੰਬਰ ਤੀਕ ਇਕ ਮਹਾਨ ਅੰਮ੍ਰਿਤ ਰਸ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਸੰਗਤਾਂ ਦੇ ਸਹਿਯੋਗ ਨਾਲ ਇਸ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਗਈਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਬਰੂਨੇਈ ਤੋਂ ਸਿੰਗਾਪੁਰ ਲਈ ਰਵਾਨਾ, ਸੁਲਤਾਨ ਦਾ ਕੀਤਾ ਧੰਨਵਾਦ
ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਨਰਿੰਦਰ ਸਿੰਘ ਨੇ ਇਸ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੀਰਤਨ ਦਰਬਾਰ ’ਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ (ਲੁਧਿਆਣੇ ਵਾਲੇ) ਪੰਜਾਬ ਤੋਂ ਕੈਨੇਡਾ ਪਹੁੰਚ ਕੇ ਜਿੱਥੇ ਕਿ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ, ਉਥੇ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਭਾਈ ਮਨਿੰਦਰ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਵੀ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਮੋਦੀ ਬਰੂਨੇਈ ਤੋਂ ਸਿੰਗਾਪੁਰ ਲਈ ਰਵਾਨਾ, ਸੁਲਤਾਨ ਦਾ ਕੀਤਾ ਧੰਨਵਾਦ
NEXT STORY