ਬੀਜਿੰਗ— ਸ਼ੁੱਕਰਵਾਰ ਨੂੰ ਉੱਤਰੀ ਚੀਨ 'ਚ ਇਕ ਅਣਪਛਾਤੇ ਹਮਲਾਵਰ ਨੇ ਸਕੂਲ ਤੋਂ ਘਰ ਪਰਤ ਰਹੇ ਬੱਚਿਆਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ 7 ਬੱਚਿਆਂ ਦੀ ਮੌਤ ਹੋ ਗਈ ਤੇ 19 ਹੋਰ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਾਲ ਹੀ ਦੇ ਸਾਲਾਂ 'ਚ ਇਹ ਸਭ ਤੋਂ ਭਿਆਨਕ ਤੇ ਵੱਡੀ ਘਟਨਾ ਹੈ।
ਸ਼ੰਕਸੀ ਸੂਬੇ ਦੇ ਮਿਸ਼ੀ ਕਾਊਂਟੀ ਦੇ ਪ੍ਰਚਾਰ ਵਿਭਾਗ ਨੇ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਅਕਾਊਂਟ 'ਤੇ ਕਿਹਾ ਕਿ ਸ਼ੱਕੀ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਹਮਲੇ ਦਾ ਸ਼ਿਕਾਰ ਹੋਏ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਸਥਾਨਕ ਸਮੇਂ ਮੁਤਾਬਕ ਸ਼ਾਮ ਕਰੀਬ 6 ਵਜੇ ਹੋਇਆ। ਫਿਲਹਾਲ ਬੱਚਿਆਂ ਦੀ ਉਮਰ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਚੀਨ 'ਚ ਮਿਡਲ ਸਕੂਲ ਦੇ ਵਿਦਿਆਰਥੀਆਂ ਦੀ ਉਮਰ ਕਰੀਬ 12 ਤੋਂ 15 ਸਾਲ ਦੇ ਵਿਚਕਾਰ ਹੁੰਦੀ ਹੈ।
ਹਵਾਲਗੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਬੋਲੇ ਮਾਲਿਆ, 'ਅਦਾਲਤ 'ਚ ਇਕ ਹੋਰ ਦਿਨ'
NEXT STORY