ਟੋਰਾਂਟੋ- ਕੈਨੇਡਾ ਅਤੇ ਭਾਰਤ ਵਿਚਲੇ ਰਿਸ਼ਤੇ ਸੁਧਰਨ ਦੀ ਆਸ ਜਾਗੀ ਹੈ। ਹਾਲ ਹੀ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਬਿਆਨ ਵਿਚ ਇਸ ਸਬੰਧੀ ਸੰਕੇਤ ਦਿਸੇ ਹਨ। 110 ਸਾਲ ਤੋਂ ਵੱਧ ਪੁਰਾਣੀ ਕਾਮਾਗਾਟਾ ਮਾਰੂ ਘਟਨਾ 'ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀਆਂ ਟਿੱਪਣੀਆਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 1914 ਦੇ ਕਾਮਾਗਾਟਾ ਮਾਰੂ ਘਟਨਾ 'ਤੇ ਟਿੱਪਣੀ ਕੀਤੀ ਹੈ, ਜਿਸ ਵਿੱਚ 376 ਭਾਰਤੀ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਵਿਚ ਭਾਰਤ-ਕੈਨੇਡਾ ਸਬੰਧਾਂ ਵਿਚ ਖਟਾਸ ਆ ਗਈ ਸੀ।
ਕਾਰਨੀ ਨੇ ਕਿਹਾ ਹੈ ਕਿ ਇਹ ਘਟਨਾ ਇਸ ਗੱਲ ਦੀ "ਸਪੱਸ਼ਟ ਯਾਦ" ਹੈ ਕਿ ਦੇਸ਼ ਆਪਣੇ ਮੁੱਲਾਂ ਤੋਂ ਕਿਵੇਂ ਖੁੰਝ ਗਿਆ ਸੀ। ਉਨ੍ਹਾਂ ਨੇ ਕੈਨੇਡੀਅਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅਜਿਹੀਆਂ ਬੇਇਨਸਾਫ਼ੀਆਂ ਕਦੇ ਨਾ ਦੁਹਰਾਈਆਂ ਜਾਣ। ਕਾਰਨੀ ਨੇ ਕਿਹਾ,"ਆਓ ਅਸੀਂ ਇੱਕ ਅਜਿਹਾ ਭਵਿੱਖ ਬਣਾਈਏ ਜਿੱਥੇ ਸ਼ਮੂਲੀਅਤ ਇਕ ਨਾਅਰਾ ਨਾ ਹੋ ਕੇ ਇੱਕ ਹਕੀਕਤ ਬਣ ਜਾਵੇ।" 1914 ਵਿੱਚ ਕਾਮਾਗਾਟਾ ਮਾਰੂ ਨਾਮਕ ਇੱਕ ਜਾਪਾਨੀ ਸਟੀਮਸ਼ਿਪ ਨੇ ਪ੍ਰਸ਼ਾਂਤ ਮਹਾਸਾਗਰ ਦੇ ਪਾਰ ਇੱਕ ਲੰਬੀ ਯਾਤਰਾ ਤੋਂ ਬਾਅਦ ਵੈਨਕੂਵਰ ਬੰਦਰਗਾਹ 'ਤੇ ਲੰਗਰ ਲਗਾਇਆ ਸੀ। ਕਾਰਨੀ ਨੇ ਕਿਹਾ ਕਿ ਜਹਾਜ਼ 'ਤੇ ਸਵਾਰ ਸਿੱਖ, ਮੁਸਲਿਮ ਅਤੇ ਹਿੰਦੂ ਧਰਮਾਂ ਦੇ 376 ਲੋਕ ਪਨਾਹ ਅਤੇ ਸਤਿਕਾਰ ਦੀ ਭਾਲ ਵਿੱਚ ਇੱਥੇ ਪਹੁੰਚੇ ਸਨ।

ਪੜ੍ਹੋ ਇਹ ਅਹਿਮ ਖ਼ਬਰ-ਸਟੀਵ ਰਾਏ ਨੇ ਰਚਿਆ ਇਤਿਹਾਸ, ਬਣੇ ਵੈਨਕੂਵਰ ਪੁਲਸ ਦੇ ਪਹਿਲੇ ਪੰਜਾਬੀ ਮੁਖੀ
ਕਾਰਨੀ ਨੇ ਕਾਮਾਗਾਟਾ ਮਾਰੂ ਘਟਨਾ ਦੀ ਯਾਦ ਵਿੱਚ ਇੱਕ ਬਿਆਨ ਵਿੱਚ ਕਿਹਾ,"ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਾਹਰ ਕੱਢਣ ਵਾਲੇ ਅਤੇ ਪੱਖਪਾਤੀ ਕਾਨੂੰਨਾਂ ਦੀ ਵਰਤੋਂ ਕਰਕੇ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ।" ਉਨ੍ਹਾਂ ਦੇ ਦੁੱਖ ਨੂੰ ਯਾਦ ਕਰਦੇ ਹੋਏ ਕਾਰਨੀ ਨੇ ਕਿਹਾ ਕਿ ਯਾਤਰੀਆਂ ਨੂੰ ਦੋ ਮਹੀਨਿਆਂ ਲਈ ਜਹਾਜ਼ ਵਿੱਚ ਕੈਦ ਰੱਖਿਆ ਗਿਆ ਸੀ ਅਤੇ ਉਨ੍ਹਾਂ ਨੂੰ ਖਾਣਾ, ਪਾਣੀ ਅਤੇ ਡਾਕਟਰੀ ਸਹੂਲਤਾਂ ਤੋਂ ਇਨਕਾਰ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ,"ਜਦੋਂ ਉਨ੍ਹਾਂ ਨੂੰ ਭਾਰਤ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ ਤਾਂ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਜਾਂ ਤਾਂ ਜੇਲ੍ਹ ਭੇਜ ਦਿੱਤਾ ਗਿਆ ਜਾਂ ਮਾਰ ਦਿੱਤਾ ਗਿਆ।" ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ, "ਕਾਮਾਗਾਟਾ ਮਾਰੂ ਦੁਖਾਂਤ ਇਸ ਗੱਲ ਦੀ ਸਪੱਸ਼ਟ ਯਾਦ ਦਿਵਾਉਂਦਾ ਹੈ ਕਿ ਸਾਡੇ ਇਤਿਹਾਸ ਦੇ ਕੁਝ ਖਾਸ ਪਲਾਂ 'ਤੇ ਕੈਨੇਡਾ ਉਨ੍ਹਾਂ ਕਦਰਾਂ-ਕੀਮਤਾਂ ਤੋਂ ਕਿਵੇਂ ਵਾਂਝਾ ਰਹਿ ਗਿਆ।"
ਕਾਰਨੀ ਨੇ ਕਿਹਾ,"ਅਸੀਂ ਅਤੀਤ ਨੂੰ ਦੁਬਾਰਾ ਨਹੀਂ ਲਿਖ ਸਕਦੇ, ਪਰ ਸਾਨੂੰ ਇਸਦਾ ਸਾਹਮਣਾ ਕਰਨਾ ਹੋਵੇਗਾ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਸ ਤਰ੍ਹਾਂ ਦੀਆਂ ਬੇਇਨਸਾਫ਼ੀਆਂ ਕਦੇ ਨਾ ਦੁਹਰਾਈਆਂ ਜਾਣ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪੂਰਬੀ ਏਸ਼ੀਆਈ ਦੇਸ਼ 'ਚ ਖਸਰੇ ਦੇ ਮਾਮਲੇ 3,000 ਤੋਂ ਪਾਰ
NEXT STORY