ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਕਰਕ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਪੁਲਸ ਦੀ ਇੱਕ ਵੈਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ 5 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਸ ਅਧਿਕਾਰੀ ਰੁਟੀਨ ਗਸ਼ਤ 'ਤੇ ਨਿਕਲੇ ਹੋਏ ਸਨ।
ਜ਼ਿਲ੍ਹਾ ਪੁਲਸ ਅਫ਼ਸਰ (DPO) ਸੌਦ ਖਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾਵਰਾਂ ਨੇ ਪੁਲਸ ਵੈਨ ਨੂੰ ਨਿਸ਼ਾਨਾ ਬਣਾਇਆ ਅਤੇ ਇਸ ਵਿੱਚ ਸਵਾਰ ਸਾਰੇ 5 ਪੁਲਸ ਮੁਲਾਜ਼ਮ ਮਾਰੇ ਗਏ ਹਨ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਭਾਰੀ ਨਫ਼ਰੀ ਮੌਕੇ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਨੂੰ ਫੜਨ ਲਈ ਇੱਕ ਵੱਡਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।
ਸੂਬੇ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਦੱਸਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕਾਇਰਾਨਾ ਹਮਲੇ ਰਾਜ ਅਤੇ ਸੁਰੱਖਿਆ ਸੰਸਥਾਵਾਂ ਦੇ ਹੌਸਲੇ ਨੂੰ ਪਸਤ ਨਹੀਂ ਕਰ ਸਕਦੇ। ਸਰਕਾਰ ਨੇ ਇਸ ਹਮਲੇ ਪਿੱਛੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਜ਼ੀਬਾਨ ਪਾਕਿਸਤਾਨ (TTP) ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ।
ਜਰਮਨੀ 'ਚ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਨੇ ਕੀਤਾ ਤਿੱਖਾ ਹਮਲਾ
NEXT STORY