ਦੁਬਈ-ਕੁਵੈਤ ਦੀ ਸਰਕਾਰ ਨੇ ਆਪਣੇ ਗਠਨ ਦੇ ਕੁਝ ਮਹੀਨਿਆਂ ਬਾਅਦ ਹੀ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ। ਇਸ ਦੇ ਨਾਲ ਹੀ ਇਸ ਦੇਸ਼ 'ਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ, ਜਿਸ ਦੇ ਚੱਲਦੇ ਕਈ ਅਹਿਮ ਆਰਥਿਕ ਅਤੇ ਸਮਾਜਿਕ ਸੁਧਾਰ ਲਟਕ ਗਏ ਹਨ। ਸਰਕਾਰੀ ਸਮਾਚਾਰ ਏਜੰਸੀ 'ਕੁਨਾ' ਦੀ ਰਿਪੋਰਟ ਮੁਤਾਬਕ, ਕੁਵੈਤ ਦੇ ਪ੍ਰਧਾਨ ਮੰਤਰੀ ਸ਼ੇਖ਼ ਸਬਾਹ ਅਲ-ਖਾਲਿਦ ਅਲ ਹਮਦ ਅਲ-ਸਬਾਹ ਨੇ ਮੰਤਰੀ ਮੰਡਲ ਦਾ ਅਸਤੀਫ਼ਾ ਸ਼ਹਿਜ਼ਾਦੇ ਨੂੰ ਸੌਂਪ ਦਿੱਤਾ।
ਇਹ ਵੀ ਪੜ੍ਹੋ : ''ਓਬਾਮਾਕੇਅਰ' ਦਾ ਦਾਇਰਾ ਵਧਾਉਣ 'ਤੇ ਵਿਚਾਰ ਕਰ ਰਹੇ ਹਨ ਬਾਈਡੇਨ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਅਲ ਸਬਾਹ ਦੀ ਅਗਵਾਈ ਵਾਲੀ ਸਰਕਾਰ ਨੂੰ ਇਸ ਹਫ਼ਤੇ ਦੇ ਆਖ਼ਿਰ 'ਚ ਸੰਸਦ 'ਚ ਅਵਿਸ਼ਵਾਸ ਪ੍ਰਸਤਾਵ ਦਾ ਸਾਹਮਣਾ ਕਰਨਾ ਸੀ ਜਿਸ ਤੋਂ ਪਹਿਲਾਂ ਸਰਕਾਰ ਨੇ ਅਸਤੀਫ਼ਾ ਦੇ ਦਿੱਤਾ। ਪਿਛਲੇ ਡੇਢ ਸਾਲ 'ਚ ਕੁਵੈਤ ਦੀ ਤੀਸਰੀ ਸੰਯੁਕਤ ਸਰਕਾਰ ਨੇ ਅਸਤੀਫ਼ਾ ਦਿੱਤਾ ਹੈ। ਵਿਰੋਧੀ ਧਿਰ ਸਬਾਹ ਸਰਕਾਰ ਵਿਰੁੱਧ ਲਗਾਤਾਰ ਮੋਰਚਾਬੰਦੀ ਕਰ ਰਿਹਾ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਮੁਕਤ ਵਪਾਰ ਨੀਤੀ ਨੂੰ ਲੈ ਕੇ PM ਮੋਦੀ ਦੀ ਕੀਤੀ ਤਾਰੀਫ਼
ਪਿਛਲੇ ਹਫ਼ਤੇ ਗੁੱਸੇ 'ਚ ਆਏ ਸੰਸਦ ਮੈਂਬਰਾਂ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਨੂੰ ਲੈ ਕੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜਨਤਕ ਤੌਰ 'ਤੇ ਪ੍ਰਧਾਨ ਮੰਤਰੀ ਨੂੰ 'ਅਣਉਚਿਤ' ਕਰਾਰ ਦਿੰਦੇ ਹੋਏ ਨਵੇਂ ਪ੍ਰਧਾਨ ਮੰਤਰੀ ਵੱਲੋਂ ਪੇਸ਼ ਕੀਤੀ ਕਮਾਨ ਸੰਭਾਲੇ ਜਾਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਰੂਸੀ ਹਮਲਾ ਕਤਲੇਆਮ ਦੇ ਬਰਾਬਰ : ਜ਼ੇਲੇਂਸਕੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
'ਓਬਾਮਾਕੇਅਰ' ਦਾ ਦਾਇਰਾ ਵਧਾਉਣ 'ਤੇ ਵਿਚਾਰ ਕਰ ਰਹੇ ਹਨ ਬਾਈਡੇਨ
NEXT STORY