ਇੰਟਰਨੈਸ਼ਨਲ ਡੈਸਕ- ਦੁਨੀਆ ਭਰ 'ਚ ਵਸਦੀਆਂ ਸਿੱਖ ਸੰਗਤਾਂ ਲਈ ਪਾਕਿਸਤਾਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਲਾਹੌਰ 'ਚ ਸਾਲ 1947 ਦੀ ਵੰਡ ਤੋਂ ਬਾਅਦ ਬੰਦ ਪਏ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਲਗਭਗ 79 ਸਾਲਾਂ ਬਾਅਦ ਐਤਵਾਰ ਨੂੰ ਦੁਬਾਰਾ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਲਾਹੌਰ ਫੇਰੀ ਨਾਲ ਸਬੰਧਤ 'ਗੁਰਦੁਆਰਾ ਛੇਵੀਂ ਪਾਤਸ਼ਾਹੀ' ਦੇ ਮੁੜ ਖੁੱਲ੍ਹਣ ਨਾਲ ਦੁਨੀਆ ਭਰ ਦੀਆਂ ਸਿੱਖ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਸਿੱਖ ਇਤਿਹਾਸ ਮੁਤਾਬਕ ਲਾਹੌਰ ਦੇ ਮਾਜ਼ੌਂਗ ਇਲਾਕੇ 'ਚ ਰਹਿੰਦੇ ਭਾਈ ਜੀਵਨ ਨੇ ਗੁਰੂ ਹਰਿਗੋਬਿੰਦ ਸਿੰਘ ਨੂੰ ਆਪਣੇ ਘਰ ਰਹਿਣ ਦਾ ਸੱਦਾ ਦਿੱਤਾ ਸੀ, ਜਿਸ ਮਗਰੋਂ ਗੁਰੂ ਸਾਹਿਬ 3 ਦਿਨਾਂ ਤੱਕ ਭਾਈ ਜੀਵਨ ਦੇ ਘਰ ਰਹੇ ਸਨ। ਗੁਰੂ ਸਾਹਿਬ ਦੀ ਇਸ ਫੇਰੀ ਤੋਂ ਪ੍ਰਭਾਵਿਤ ਹੋ ਕੇ ਭਾਈ ਜੀਵਨ ਨੇ ਆਪਣੇ ਘਰ ਨੂੰ ਗੁਰਦੁਆਰਾ ਸਾਹਿਬ 'ਚ ਤਬਦੀਲ ਕਰ ਦਿੱਤਾ, ਜੋ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਬੰਦ ਰਿਹਾ ਤੇ ਦੀਵਾਲੀ ਦੇ ਸ਼ੁੱਭ ਮੌਕੇ ਇਸ ਨੂੰ ਸੰਗਤਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ।

ਲਾਹੌਰ ਦੇ ਟੈਂਪਲ ਰੋਡ ਸਥਿਤ ਇਸ ਗੁਰਦੁਆਰਾ ਸਾਹਿਬ ਨੂੰ ਮੁੜ ਖੋਲ੍ਹਣ ਦੇ ਮੌਕੇ 'ਤੇ ਪੂਰੀ ਸਿੱਖ ਧਾਰਮਿਕ ਮਰਿਆਦਾ ਅਤੇ ਪਰੰਪਰਾ ਅਨੁਸਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਸ਼ਾਮਲ ਹੋਏ। ਐਤਵਾਰ ਨੂੰ ਆਯੋਜਿਤ ਇਸ ਵਿਸ਼ੇਸ਼ ਸਮਾਗਮ 'ਚ ਪਾਕਿਸਤਾਨੀ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਦੇ ਮੰਤਰੀ ਅਤੇ 'ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ' (PSGPC) ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ, 'ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ' (ETPB) ਦੇ ਸਕੱਤਰ ਨਾਸਿਰ ਮੁਸ਼ਤਾਕ ਅਤੇ ਕਈ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- 2 ਟਰੇਨਾਂ ਦੀ ਹੋ ਗਈ ਭਿਆਨਕ ਟੱਕਰ ! ਕਈ ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ, ਕਾਹਿਰਾ 'ਚ ਛਾਇਆ ਮਾਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਰੋੜਾਂ 'ਚ ਵਿਕਿਆ ਪੁਰਾਣਾ 'ਲੈਂਪ' ! ਮਾਲੋਮਾਲ ਹੋਇਆ ਖਰੀਦਦਾਰ
NEXT STORY