ਮੈਲਬੌਰਨ (ਏਜੰਸੀ)- ਆਸਟ੍ਰੇਲੀਆਈ ਮੀਡੀਆ ਰਿਪੋਰਟਾਂ ਅਨੁਸਾਰ, ਵੀਰਵਾਰ ਦੇਰ ਰਾਤ ਪਾਪੂਆ ਨਿਊ ਗਿਨੀ ਦੇ ਪਹਾੜੀ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਏਂਗਾ ਸੂਬੇ ਦੇ ਕੁਕਾਸ ਪਿੰਡ ਵਿੱਚ ਦੇਰ ਰਾਤ 2 ਵਜੇ ਦੇ ਕਰੀਬ ਜ਼ਮੀਨ ਖਿਸਕਣ ਨਾਲ ਘਰ ਢਹਿ ਗਏ, ਜਦੋਂ ਲੋਕ ਸੁੱਤੇ ਪਏ ਸਨ।
ਇਹ ਵੀ ਪੜ੍ਹੋ: H-1B ਵੀਜ਼ਾ 'ਤੇ ਡੋਨਾਲਡ ਟਰੰਪ ਦਾ ਵੱਡਾ ਬਿਆਨ, 72 ਫੀਸਦੀ ਭਾਰਤੀਆਂ ਨੂੰ...
ਏਂਗਾ ਸੂਬੇ ਦੇ ਗਵਰਨਰ ਪੀਟਰ ਇਪਾਟਾਸ ਮੁਤਾਬਕ ਸਥਾਨਕ ਲੋਕਾਂ ਨੇ ਮਰਨ ਵਾਲਿਆਂ ਦੀ ਗਿਣਤੀ ਲਗਭਗ 30 ਹੋਣ ਦਾ ਅਨੁਮਾਨ ਲਗਾਇਆ ਹੈ, ਜਿਸ ਵਿੱਚੋਂ 18 ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਸ ਦਾ ਕਹਿਣਾ ਹੈ ਕਿ ਹੁਣ ਤੱਕ 21 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਸੰਯੁਕਤ ਰਾਸ਼ਟਰ ਦੇ ਅਨੁਮਾਨਾਂ ਅਨੁਸਾਰ, ਪਿਛਲੇ ਸਾਲ ਮਈ ਵਿੱਚ ਏਂਗਾ ਵਿੱਚ ਜ਼ਮੀਨ ਖਿਸਕਣ ਕਾਰਨ ਲਗਭਗ 670 ਪਿੰਡ ਵਾਸੀ ਮਾਰੇ ਗਏ ਸਨ।
ਇਹ ਵੀ ਪੜ੍ਹੋ: KBC 'ਚ ਜਾਣ ਤੇ ਅਮਿਤਾਭ ਦੇ ਪੈਰੀਂ ਹੱਥ ਲਾਉਣ 'ਤੇ ਦਿਲਜੀਤ ਦੁਸਾਂਝ ਦਾ ਪਹਿਲਾ ਬਿਆਨ
ਦੱਖਣੀ ਬ੍ਰਿਸਬੇਨ ਗੋਲੀਬਾਰੀ ਦੌਰਾਨ ਸਣੇ ਦੋ ਜ਼ਖਮੀ
NEXT STORY