ਜਕਾਰਤਾ- ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ਵਿਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਕਾਰਨ ਦੋ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਵਾਰਦਾਤਾਂ ਵਾਪਰੀਆਂ ਹਨ। ਦੂਜੀ ਘਟਨਾ ਉਦੋਂ ਵਾਪਰੀ ਜਦ ਬਚਾਅ ਦਲ ਦੇ ਮੈਂਬਰ ਲੋਕਾਂ ਨੂੰ ਬਚਾਉਣ ਲਈ ਲੱਗੇ ਹੋਏ ਸਨ।
ਜਾਵਾ ਦੀ ਰਾਜਧਾਨੀ ਵਿਚ ਰਾਹਤ ਤੇ ਬਚਾਅ ਦਲ ਏਜੰਸੀ ਦੇ ਮੁਖੀ ਦੀਦਾਨ ਰਿਦਵਾਨਸਹਾਇ ਨੇ ਦੱਸਿਆ ਹੈ ਕਿ ਮਲਬੇ ਵਿਚੋਂ ਦਿਨ ਵਿਚ ਦੋ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਅਤੇ ਦੁਪਹਿਰ ਇਕ ਵਜੇ ਤੱਕ ਮ੍ਰਿਤਕਾਂ ਦੀ ਗਿਣਤੀ 13 ਹੋ ਗਈ ਸੀ। ਇਹ ਹਾਦਸਾ ਕਿਹਨਜੁਆਂਗ ਪਿੰਡ ਵਿਚ ਵਾਪਰਿਆ ਸੀ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਲੱਭਣ ਲਈ ਅਜੇ ਮੁਹਿੰਮ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵੱਧ ਸਕਦੀ ਹੈ ਕਿਉਂਕਿ 18 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਬਚਾਅ ਦਲ ਦੇ ਲੋਕ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਵਿਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 62 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਸਾਲ ਦੇ ਪਹਿਲੇ ਮਹੀਨੇ ਹੀ ਇੰਡੋਨੇਸ਼ੀਆ ਵਿਚ ਦੋ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਲੋਕ ਕਾਫੀ ਡਰ ਗਏ ਹਨ।
ਦੱਖਣੀ ਚੀਨ ਸਾਗਰ 'ਚ ਚੀਨ ਖਿਲਾਫ਼ ਤਾਕਤ ਵਧਾਏਗਾ ਅਮਰੀਕਾ
NEXT STORY