ਸਿਡਨੀ (ਯੂ. ਐਨ. ਆਈ.) ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਵਿਚ ਐਤਵਾਰ ਸਵੇਰੇ ਇਕ ਹਲਕਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਪਾਇਲਟ ਦੀ ਮੌਤ ਹੋ ਗਈ ਅਤੇ ਇਕ ਯਾਤਰੀ ਜ਼ਖਮੀ ਹੋ ਗਿਆ। ਵਿਕਟੋਰੀਆ ਪੁਲਸ ਅਨੁਸਾਰ ਮੈਲਬੌਰਨ ਦੇ ਉੱਤਰ ਵਿੱਚ ਲਗਭਗ 145 ਕਿਲੋਮੀਟਰ ਦੂਰ ਗੌਲਬਰਨ ਵੇਇਰ ਵਿੱਚ ਸਨਿੱਪੀ ਰੋਡ 'ਤੇ ਸਥਾਨਕ ਸਮੇਂ ਅਨੁਸਾਰ ਸਵੇਰੇ 7:15 ਵਜੇ ਇੱਕ ਗਾਇਰੋਕਾਪਟਰ ਜ਼ਮੀਨ 'ਤੇ ਡਿੱਗ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਨਾਬਾਲਗਾਂ 'ਚ ਵੱਧ ਰਿਹੈ ਅਪਰਾਧ, ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ 'ਚ ਆਸਟ੍ਰੇਲੀਆਈ ਸੂਬਾ
ਜਹਾਜ਼ ਵਿੱਚ ਦੋ ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ ਪਾਇਲਟ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜ਼ਖਮੀ ਯਾਤਰੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਘਟਨਾ ਦੇ ਚਸ਼ਮਦੀਦਾਂ ਨੂੰ ਜਾਣਕਾਰੀ ਜਾਂ ਵੀਡੀਓ ਫੁਟੇਜ ਦੇਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਾਬਾਲਗਾਂ 'ਚ ਵੱਧ ਰਿਹੈ ਅਪਰਾਧ, ਸਖ਼ਤ ਕਾਨੂੰਨ ਬਣਾਉਣ ਦੀ ਤਿਆਰੀ 'ਚ ਆਸਟ੍ਰੇਲੀਆਈ ਸੂਬਾ
NEXT STORY