ਟੋਕੀਓ/ਇਸਲਾਮਾਬਾਦ (ਭਾਸ਼ਾ)- ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਸਮੇਤ ਦੁਨੀਆ ਭਰ ਦੇ ਨੇਤਾਵਾਂ ਨੇ ਓਡੀਸ਼ਾ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਅਤੇ ਭਾਰਤ ਸਰਕਾਰ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਅਤੇ ਇੱਕ ਮਾਲ ਗੱਡੀ ਨਾਲ ਟਕਰਾਉਣ ਵਾਪਰੇ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਅਤੇ 900 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਪੁਤਿਨ ਨੇ ਓਡੀਸ਼ਾ ਟ੍ਰਿਪਲ ਰੇਲ ਹਾਦਸੇ 'ਤੇ PM ਮੋਦੀ ਨਾਲ ਸਾਂਝਾ ਕੀਤਾ ਦੁੱਖ਼
ਰੇਲ ਹਾਦਸੇ ਤੋਂ ਬਾਅਦ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਕ ਸੰਦੇਸ਼ ਭੇਜਿਆ ਹੈ। ਕਿਸ਼ਿਦਾ ਨੇ ਇੱਕ ਬਿਆਨ ਵਿੱਚ ਕਿਹਾ, “ਓਡੀਸ਼ਾ ਵਿੱਚ ਰੇਲ ਹਾਦਸੇ ਵਿੱਚ ਕਈ ਮੌਤਾਂ ਅਤੇ ਜ਼ਖਮੀ ਹੋਣ ਦੀ ਖ਼ਬਰ ਤੋਂ ਮੈਂ ਬਹੁਤ ਦੁਖੀ ਹਾਂ। ਜਾਪਾਨ ਦੀ ਸਰਕਾਰ ਅਤੇ ਇਸਦੇ ਲੋਕਾਂ ਦੀ ਤਰਫੋਂ, ਮੈਂ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।' ਜਾਪਾਨ ਦੇ ਵਿਦੇਸ਼ ਮੰਤਰੀ ਯੋਸ਼ੀਮਾਸਾ ਹਯਾਸ਼ੀ ਨੇ ਵੀ ਇਸ ਘਟਨਾ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਸ਼ੋਕ ਸੰਦੇਸ਼ ਭੇਜਿਆ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ 288 ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਸ਼ਾਹਬਾਜ਼ ਸ਼ਰੀਫ ਨੇ ਲਿਖਿਆ, "ਭਾਰਤ ਵਿੱਚ ਇੱਕ ਰੇਲ ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਮੌਤ ਨਾਲ ਬਹੁਤ ਦੁਖੀ ਹਾਂ। ਮੈਂ ਦੁਖੀ ਪਰਿਵਾਰਾਂ ਦੇ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜਲਦੀ ਤੋਂ ਜਲਦੀ ਜ਼ਖ਼ਮੀਆਂ ਦੇ ਸਿਹਤਯਾਬ ਹੋਣ ਲਈ ਅਰਦਾਸ ਕਰਦਾ ਹਾਂ।" ਇਸ ਦੌਰਾਨ, ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਆਪਣਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਓਡੀਸ਼ਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਵਿੱਚ ਲੋਕਾਂ ਦੀ ਮੌਤ ਬਾਰੇ ਜਾਣ ਕੇ "ਦੁਖੀ" ਹਨ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ: PM ਟਰੂਡੋ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ, ਕਿਹਾ- ਔਖੇ ਸਮੇਂ 'ਚ ਭਾਰਤੀਆਂ ਨਾਲ ਖੜ੍ਹੇ ਹਨ ਕੈਨੇਡੀਅਨ
ਭਾਰਤ ਦੇ 4 ਦਿਨਾਂ ਦੌਰੇ 'ਤੇ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ "ਪ੍ਰਚੰਡ" ਨੇ ਟਵੀਟ ਕੀਤਾ, "ਓਡੀਸ਼ਾ ਵਿੱਚ ਰੇਲ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਰਕਾਰ ਅਤੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।'
ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੇ ਟਵੀਟ ਕੀਤਾ, ''ਓਡੀਸ਼ਾ 'ਚ ਦਰਦਨਾਕ ਰੇਲ ਹਾਦਸੇ ਦਾ ਪਤਾ ਲੱਗਾ। ਮੈਂ ਭਾਰਤ ਦੇ ਲੋਕਾਂ ਲਈ ਪ੍ਰਾਰਥਨਾ ਕਰਦਾ ਹਾਂ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਬਲ ਬਖਸ਼ੇ। ਅਸੀਂ ਤੁਹਾਡਾ ਦੁੱਖ ਸਾਂਝਾ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਾਂ।'
ਇਹ ਵੀ ਪੜ੍ਹੋ: ਓਡੀਸ਼ਾ ਟ੍ਰਿਪਲ ਰੇਲ ਹਾਦਸਾ: ਆਸਟ੍ਰੇਲੀਆ, ਸ਼੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਪ੍ਰਗਟਾਇਆ ਦੁੱਖ
ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਨੇ ਵੀ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਤਾਜਾਨੀ ਨੇ ਟਵੀਟ ਕੀਤਾ, “ਇਟਾਲੀਅਨ ਸਰਕਾਰ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਲਈ ਭਾਰਤ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ। ਮੈਂ ਪੀੜਤਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕਰਦਾ ਹਾਂ, ਮੈਨੂੰ ਉਮੀਦ ਹੈ ਕਿ ਜੋ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਬਚਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਭਾਰਤੀ ਅਮਰੀਕੀ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਸਾਬਾ ਕੋਰੋਸੀ ਨੇ ਵੀ ਰੇਲ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਜਨਰਲ ਅਸੈਂਬਲੀ ਦੇ 77ਵੇਂ ਸੈਸ਼ਨ ਦੇ ਪ੍ਰਧਾਨ ਨੇ ਟਵੀਟ ਕੀਤਾ, “ਓਡੀਸ਼ਾ ਵਿੱਚ ਰੇਲ ਹਾਦਸੇ ਦੀ ਖ਼ਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਪੀੜਤਾਂ, ਉਨ੍ਹਾਂ ਦੇ ਪਰਿਵਾਰਾਂ ਨਾਲ ਹੈ। ਮੈਂ ਭਾਰਤ ਸਰਕਾਰ ਅਤੇ ਲੋਕਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।'
ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਨੇ ਵੀ ਪੀੜਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਟਵੀਟ ਕੀਤਾ, “ਤਾਈਵਾਨ ਭਾਰਤ ਵਿੱਚ ਰੇਲ ਹਾਦਸੇ ਤੋਂ ਪ੍ਰਭਾਵਿਤ ਸਾਰੇ ਲੋਕਾਂ ਲਈ ਪ੍ਰਾਰਥਨਾ ਕਰ ਰਿਹਾ ਹੈ। ਮੈਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਉਮੀਦ ਕਰਦੀ ਹਾਂ ਕਿ ਬਚਾਅ ਕਾਰਜ ਸਾਰੇ ਲੋੜਵੰਦਾਂ ਨੂੰ ਬਚਾ ਸਕਦਾ ਹੈ।'
ਇਹ ਵੀ ਪੜ੍ਹੋ: ਕੈਨੇਡਾ 'ਚ ਮਾਮੂਲੀ ਝਗੜੇ ਕਾਰਨ ਮਕਾਨ ਮਾਲਕ ਨੇ ਕਿਰਾਏਦਾਰ ਪਤੀ-ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਰੂਸੀ ਰਾਸ਼ਟਰਪਤੀ ਪੁਤਿਨ ਨੇ ਓਡੀਸ਼ਾ ਟ੍ਰਿਪਲ ਰੇਲ ਹਾਦਸੇ 'ਤੇ PM ਮੋਦੀ ਨਾਲ ਸਾਂਝਾ ਕੀਤਾ ਦੁੱਖ਼
NEXT STORY