ਯੇਰੂਸ਼ਲਮ (ਭਾਸ਼ਾ)- ਭਾਰਤ ਨੇ ਵਧਦੀ ਹਿੰਸਾ ਵਿਚਕਾਰ ਭਾਰਤੀ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਉੱਥੇ ਮੌਜੂਦ ਲੋਕਾਂ ਨੂੰ ਬਹੁਤ ਸਾਵਧਾਨੀ ਵਰਤਣ ਅਤੇ ਜਿੰਨੀ ਜਲਦੀ ਹੋ ਸਕੇ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਇਜ਼ਰਾਈਲ ਅਤੇ ਲੇਬਨਾਨ ਵਿਚਾਲੇ ਜੰਗ ਭਿਆਨਕ ਹੁੰਦੀ ਜਾ ਰਹੀ ਹੈ, ਜਿਸ ਕਾਰਨ ਮੱਧ ਪੂਰਬ 'ਚ ਤਣਾਅ ਤੇਜ਼ੀ ਨਾਲ ਵਧ ਰਿਹਾ ਹੈ। ਇਸ ਸਬੰਧ ਵਿੱਚ ਬੇਰੂਤ ਵਿੱਚ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਲੇਬਨਾਨ ਵਿੱਚ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ।
ਬੇਰੂਤ ਵਿੱਚ ਭਾਰਤੀ ਦੂਤਘਰ ਨੇ ਟਵਿੱਟਰ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, 'ਖੇਤਰ ਵਿੱਚ ਤਣਾਅ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਅਗਲੇ ਨੋਟਿਸ ਤੱਕ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਲੇਬਨਾਨ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਵੀ ਲੇਬਨਾਨ ਛੱਡਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਜਿਹੜੇ ਲੋਕ ਕਿਸੇ ਵੀ ਕਾਰਨ ਕਰਕੇ ਰਹਿ ਰਹੇ ਹਨ, ਉਨ੍ਹਾਂ ਨੂੰ ਬਹੁਤ ਸਾਵਧਾਨੀ ਵਰਤਣ, ਆਪਣੀਆਂ ਗਤੀਵਿਧੀਆਂ ਰੋਕਣ ਅਤੇ ਬੇਰੂਤ ਵਿੱਚ ਭਾਰਤੀ ਦੂਤਘਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ 'ਤੁਰੰਤ' 21 ਦਿਨਾਂ ਦੀ ਜੰਗਬੰਦੀ ਦੀ ਮੰਗ
ਉੱਧਰ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀ ਦਫਤਰ ਨੇ ਬੁੱਧਵਾਰ ਨੂੰ ਦੱਸਿਆ ਕਿ ਲਗਭਗ ਇਕ ਸਾਲ ਪਹਿਲਾਂ ਹਿਜ਼ਬੁੱਲਾ ਵੱਲੋਂ ਉੱਤਰੀ ਇਜ਼ਰਾਈਲ 'ਤੇ ਰਾਕੇਟ ਦਾਗੇ ਜਾਣ ਤੋਂ ਬਾਅਦ ਇਜ਼ਰਾਈਲ ਦੀ ਜਵਾਬੀ ਕਾਰਵਾਈ ਵਿਚ ਲੇਬਨਾਨ ਵਿਚ 20,000 ਲੋਕ ਬੇਘਰ ਹੋ ਗਏ ਹਨ। ਲੇਬਨਾਨ ਦੇ ਸਿਹਤ ਮੰਤਰੀ ਅਨੁਸਾਰ ਬੁੱਧਵਾਰ ਨੂੰ ਇਜ਼ਰਾਈਲੀ ਹਮਲਿਆਂ ਵਿੱਚ 51 ਲੋਕ ਮਾਰੇ ਗਏ ਅਤੇ 223 ਜ਼ਖਮੀ ਹੋਏ। ਜਾਣਕਾਰੀ ਅਨੁਸਾਰ ਹੁਣ ਤੱਕ ਲੇਬਨਾਨ ਵਿੱਚ ਇਜ਼ਰਾਈਲੀ ਬੰਬਾਰੀ ਵਿੱਚ 600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਵਿਚ ਦਰਜਨਾਂ ਬੱਚੇ ਹਨ। ਲੇਬਨਾਨ ਦੇ ਸਿਹਤ ਮੰਤਰੀ ਨੇ ਇਸ ਨੂੰ 'ਨਸਲਕੁਸ਼ੀ' ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ 'ਤੁਰੰਤ' 21 ਦਿਨਾਂ ਦੀ ਜੰਗਬੰਦੀ ਦੀ ਮੰਗ
NEXT STORY