ਇੰਟਰਨੈਸ਼ਨਲ ਡੈਸਕ- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਦੱਖਣੀ ਲਿਬਨਾਨ ’ਚ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਿਕਾਂ ’ਤੇ ਹੋਏ ਹਮਲੇ ’ਚ ਇਕ ਫਰਾਂਸੀਸੀ ਜਵਾਨ ਦੀ ਮੌਤ ਹੋ ਗਈ ਅਤੇ 3 ਹੋਰ ਜਵਾਨ ਜ਼ਖਮੀ ਹੋ ਗਏ। ਮ੍ਰਿਤਕ ਜਵਾਨ ਦੀ ਪਛਾਣ ਮੋਂਟੌਬਨ ਦੇ 17ਵੇਂ ਪੈਰਾਸ਼ੂਟ ਇੰਜੀਨੀਅਰ ਰੈਜੀਮੈਂਟ ਦੇ ਸਟਾਫ਼ ਸਾਰਜੈਂਟ ਫਲੋਰਿਅਨ ਮੋਂਟੋਰੀਓ ਵਜੋਂ ਹੋਈ ਹੈ।
ਮੈਕਰੋਂ ਨੇ ਸੋਸ਼ਲ ਮੀਡੀਆ ’ਤੇ ਇਕ ਸੁਨੇਹੇ ’ਚ ਕਿਹਾ, ‘‘ਸਾਰੇ ਸੰਕੇਤ ਇਹੀ ਦੱਸਦੇ ਹਨ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਹਿਜ਼ਬੁੱਲਾ ਦੀ ਹੈ। ਫਰਾਂਸ ਦੀ ਮੰਗ ਹੈ ਕਿ ਲਿਬਨਾਨੀ ਅਧਿਕਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਦੱਖਣੀ ਲਿਬਨਾਨ ’ਚ ਸੰਯੁਕਤ ਰਾਸ਼ਟਰ ਮਿਸ਼ਨ ਦੇ ਨਾਲ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ।’’
ਰਾਸ਼ਟਰਪਤੀ ਨੇ ਕਿਹਾ ਕਿ ਮੋਂਟੋਰੀਓ ਦੇ 3 ਸਾਥੀ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ। ਉਨ੍ਹਾਂ ਕਿਹਾ, ‘‘ਪੂਰਾ ਦੇਸ਼ ਸਾਡੇ ਫੌਜੀ ਜਵਾਨਾਂ ਦੇ ਪਰਿਵਾਰਾਂ ਅਤੇ ਲਿਬਨਾਨ ’ਚ ਸ਼ਾਂਤੀ ਲਈ ਕਾਰਜਸ਼ੀਲ ਸਾਰੇ ਜਵਾਨਾਂ ਪ੍ਰਤੀ ਸਨਮਾਨ ਪ੍ਰਗਟ ਕਰਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੰਦਾ ਹੈ।’’
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ ਭਾਈਚਾਰੇ ਬਾਰੇ ਕੀਤੀ ਚਰਚਾ
NEXT STORY