ਢਾਕਾ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਭਾਰਤ ਤੋਂ ਵਾਪਸੀ ਨੂੰ ਲੈ ਕੇ ਬੰਗਲਾਦੇਸ਼ ਦੇ ਕਾਨੂੰਨ ਮੰਤਰੀ ਮੁਹੰਮਦ ਅਸਦੁੱਜ਼ਮਾਂ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵੱਲੋਂ ਸ਼ੇਖ ਹਸੀਨਾ ਨੂੰ ਵਾਪਸ ਲਿਆਉਣ ਲਈ ਲੋੜੀਂਦੀ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਹੁਣ ਇਸ 'ਤੇ ਅਗਲਾ ਫ਼ੈਸਲਾ ਭਾਰਤ ਸਰਕਾਰ ਨੂੰ ਲੈਣਾ ਹੈ।
ਢਾਕਾ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਨੂੰਨ ਮੰਤਰੀ ਅਸਦੁੱਜ਼ਮਾਂ ਨੇ ਸਪੱਸ਼ਟ ਕੀਤਾ ਕਿ ਬੰਗਲਾਦੇਸ਼ ਨੇ ਕਾਨੂੰਨੀ ਰਸਤੇ ਰਾਹੀਂ ਦੋ-ਪੱਖੀ ਸੰਧੀ ਦੇ ਤਹਿਤ ਹਸੀਨਾ ਦੇ ਵਾਪਸ ਲਿਆਉਣ ਦੀ ਪ੍ਰਕਿਰਿਆ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਨੇ ਆਪਣੇ ਵੱਲੋਂ ਜ਼ਰੂਰੀ ਕਦਮ ਚੁੱਕ ਲਏ ਹਨ ਅਤੇ ਹੁਣ ਭਾਰਤ ਦੇ ਫ਼ੈਸਲੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਵਿਦਿਆਰਥੀਆਂ ਦੀ ਅਗਵਾਈ ਹੇਠ ਹੋਏ ਵਿਦਰੋਹ ਤੋਂ ਬਾਅਦ ਸ਼ੇਖ ਹਸੀਨਾ ਸਰਕਾਰ ਡਿੱਗ ਗਈ ਸੀ ਅਤੇ ਉਹ ਦੇਸ਼ ਛੱਡ ਕੇ ਭਾਰਤ ਆ ਗਏ ਸਨ। ਇਸ ਤੋਂ ਬਾਅਦ ਨਵੰਬਰ 2025 ਵਿੱਚ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਪ੍ਰਦਰਸ਼ਨਕਾਰੀਆਂ 'ਤੇ ਹੋਏ ਲਾਠੀਚਾਰਜ ਅਤੇ ਗੋਲੀਬਾਰੀ ਦੇ ਮਾਮਲੇ ਵਿੱਚ ਹਸੀਨਾ ਦੀ ਗੈਰ-ਹਾਜ਼ਰੀ ਵਿੱਚ ਚੱਲੇ ਕੇਸ ਦੌਰਾਨ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦਿਆਂ ਮੌਤ ਦੀ ਸਜ਼ਾ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਸ਼ੇਖ ਹਸੀਨਾ ਨੇ ਇਨ੍ਹਾਂ ਸਾਰੇ ਦੋਸ਼ਾਂ ਅਤੇ ਅਦਾਲਤੀ ਕਾਰਵਾਈ ਨੂੰ ਖਾਰਜ ਕਰ ਦਿੱਤਾ ਸੀ।
ਭਾਰਤ ਸਰਕਾਰ ਦਾ ਰੁੱਖ ਅਤੇ 2 ਮੁੱਖ ਸ਼ਰਤਾਂ
ਦੂਜੇ ਪਾਸੇ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਹੈ ਕਿ ਸ਼ੇਖ ਹਸੀਨਾ ਦਾ ਵਾਪਸ ਆਉਣਾ ਇੱਕ ਕਾਨੂੰਨੀ ਮਾਮਲਾ ਹੈ ਅਤੇ ਇਸ ਨਾਲ ਕਾਨੂੰਨ ਮੁਤਾਬਕ ਹੀ ਨਜਿੱਠਿਆ ਜਾਵੇਗਾ।
ਰਿਪੋਰਟਾਂ ਅਨੁਸਾਰ, ਭਾਰਤ ਨੇ ਹਸੀਨਾ ਦੀ ਵਾਪਸੀ ਲਈ ਦੋ ਮੁੱਖ ਸ਼ਰਤਾਂ ਰੱਖੀਆਂ ਹਨ:
1. ਸੈਨਾ ਦੀ ਭੂਮਿਕਾ: ਕਿਉਂਕਿ ਹਸੀਨਾ ਬੰਗਲਾਦੇਸ਼ੀ ਮਿਲਟਰੀ ਜਹਾਜ਼ ਰਾਹੀਂ ਭਾਰਤ ਆਏ ਸਨ, ਇਸ ਲਈ ਬੰਗਲਾਦੇਸ਼ੀ ਸੈਨਾ ਨੂੰ ਹੀ ਉਨ੍ਹਾਂ ਦੀ ਵਾਪਸੀ ਦੀ ਜ਼ਿੰਮੇਵਾਰੀ ਲੈਣੀ ਪਵੇਗੀ।
2. ਨਿਰਪੱਖ ਸੁਣਵਾਈ ਅਤੇ ਅਪੀਲ ਦਾ ਅਧਿਕਾਰ: ਭਾਰਤ ਚਾਹੁੰਦਾ ਹੈ ਕਿ ਢਾਕਾ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਵਿਰੁੱਧ ਅਪੀਲ ਕਰਨ ਦਾ ਅਧਿਕਾਰ ਦੇਵੇ ਅਤੇ ਉਨ੍ਹਾਂ ਵਿਰੁੱਧ ਕੇਸ ਦੀ ਨਵੇਂ ਸਿਰੇ ਤੋਂ ਨਿਰਪੱਖ ਸੁਣਵਾਈ ਯਕੀਨੀ ਬਣਾਏ।
ਇਟਲੀ ਨੇ Meta ਨੂੰ ਠੋਕਿਆ 887 ਮਿਲੀਅਨ ਡਾਲਰ ਦਾ ਜੁਰਮਾਨਾ! ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
NEXT STORY