ਇੰਟਰਨੈਸ਼ਨਲ ਡੈਸਕ (ਰਮਨਦੀਪ ਸਿੰਘ ਸੋਢੀ) ਬੀਤੇ ਦਿਨ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਓਮਾਨ ਨਾਲ ਲੱਗਦੇ ਆਖ਼ਰੀ ਸ਼ਹਿਰ ਰਸ ਅਲ ਖੇਹਮਾ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਅੱਜ ਇਸ ਗੁਰੂਘਰ ਵਿਚ ਗੁਰਬਾਣੀ ਦਾ ਰਸ ਭਿੰਨਾ ਦਰਬਾਰ ਸਜਾਇਆ ਗਿਆ।
ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰ ਵੇਖੋ ਵੀਡੀਓ-
ਇੱਥੇ ਦੱਸ ਦਈਏ ਕਿ ਪਿਛਲੇ 4 ਸਾਲ ਤੋਂ ਬਣ ਰਹੀ ਗੁਰੂਘਰ ਗੁਰੂ ਨਾਨਕ ਦਰਬਾਰ ਦੀ ਇਮਾਰਤ ਮੁਕੰਮਲ ਹੋ ਗਈ ਸੀ। ਜਿਸ ਮਗਰੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬੀਤੇ ਦਿਨ ਇਸ ਗੁਰੂਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਕਰੀਬਨ ਡੇਢ ਏਕੜ 'ਚ ਇਹ ਗੁਰੂਘਰ ਸੁਸ਼ੋਭਿਤ ਹੈ। ਦੁਬਈ 'ਚ ਇਹ ਦੂਸਰਾ ਵੱਡਾ ਗੁਰੂਘਰ ਹੈ, ਜਿਸ ਕੋਲ ਵੱਡਾ ਹਾਲ ਤੇ ਖੁੱਲ੍ਹੀ ਜਗ੍ਹਾ ਹੈ। ਲੋਕਲ ਸ਼ੇਖ ਸਾਊਦ ਬਿਨ ਸਾਕਰ ਅਲ ਕਸ਼ਮੀਰ ਵੱਲੋਂ 24 ਨਵੰਬਰ ਨੂੰ ਰਸਮੀ ਤੌਰ 'ਤੇ ਉਦਘਾਟਨ 'ਚ ਸ਼ਮੂਲੀਅਤ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਮੁੰਬਈ ਹਮਲੇ ਦੇ 15 ਸਾਲ : ਮੋਸ਼ੇ ਦੇ ਨਾਨਾ-ਨਾਨੀ ਨੇ ਭਾਰਤ ਦਾ ਕੀਤਾ ਧੰਨਵਾਦ
ਦੱਸ ਦੇਈਏ ਕਿ ਸ਼ੇਖ ਵੱਲੋਂ ਹੀ ਗੁਰੂਘਰ ਲਈ ਜ਼ਮੀਨ ਦਾਨ ਕੀਤੀ ਗਈ ਹੈ। ਬੀਤੇ ਦਿਨ ਹੀ 70 ਫੁੱਟ ਉੱਚੇ ਨਿਸ਼ਾਨ ਸਾਹਿਬ ਦੀ ਸੇਵਾ ਵੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵੱਲੋਂ ਸੰਪੰਨ ਕੀਤੀ ਗਈ। ਪਹਿਲੇ ਦਿਨ ਦੇ ਉਦਘਾਟਨ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਰਬੇਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ ਤੇ ਯੂਏਈ ਦੀ ਪੂਰੀ ਸੰਗਤ ਮੌਜੂਦ ਰਹੀ। ਦੱਸਣਾ ਬਣਦਾ ਹੈ ਕਿ ਲੋਕਲ ਸੰਗਤ ਨੇ ਆਪਣੀ ਸੇਵਾ ਨਾਲ ਹੀ ਗੁਰੂਘਰ ਤਿਆਰ ਕੀਤਾ ਹੈ। ਫਿਲਹਾਲ ਸੰਗਤ ਹੀ ਸੇਵਾ ਦੇ ਤੌਰ 'ਤੇ ਸਾਰਾ ਪ੍ਰਬੰਧ ਚਲਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ : ਰਾਸ਼ਟਰਪਤੀ ਚੋਣਾਂ 'ਚ ਭਾਰਤੀ ਮੂਲ ਦੀ ਉਮੀਦਵਾਰ ਨਿੱਕੀ ਹੇਲੀ ਲਈ ਵੱਡੇ ਦਾਨੀਆਂ ਦਾ ਭਾਰੀ ਸਮਰਥਨ
NEXT STORY