ਲੰਡਨ— ਇੰਗਲੈਂਡ ਦੀ ਰਾਜਧਾਨੀ ਲੰਡਨ ਦੇ ਕਿੰਗਸਬਰੀ ਟਿਊਬ ਸਟੇਸ਼ਨ 'ਚ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ 'ਚ 3 ਵਿਅਕਤੀ ਜ਼ਖਮੀ ਹੋ ਗਏ। ਇਕ ਅਖਬਾਰ ਨੇ ਸੋਮਵਾਰ ਰਾਤ ਨੂੰ ਇਸ ਦੀ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਰਾਤ ਦੇ ਲਗਭਗ 9.45 ਵਜੇ ਕਿੰਗਸਬਰੀ ਰੋਡ 'ਤੇ ਗੋਲੀਬਾਰੀ ਦੀ ਸੂਚਨਾ ਮਿਲਣ ਮਗਰੋਂ ਪੁਲਸ ਅਤੇ ਐਂਬੂਲੈਂਸ ਸੇਵਾ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਘਟਨਾ ਵਾਲੇ ਸਥਾਨ 'ਤੇ ਕਈ ਪੁਲਸ ਅਧਿਕਾਰੀ ਅਤੇ ਐਮਰਜੈਂਸੀ ਵਾਹਨ ਦੇਖੇ ਗਏ। ਅਜੇ ਤਕ ਕਿਸੇ ਸ਼ੱਕੀ ਨੂੰ ਹਿਰਾਸਤ 'ਚ ਲੈਣ ਦੀ ਕੋਈ ਖਬਰ ਨਹੀਂ ਹੈ ਅਤੇ ਪੁਲਸ ਵਾਲੇ ਸ਼ੱਕੀ ਨੂੰ ਲੱਭਣ ਲਈ ਕੋਸ਼ਿਸ਼ਾਂ ਕਰ ਰਹੇ ਹਨ।
ਯੂਰਪੀ ਪੰਜਾਬੀ ਕਾਨਫਰੰਸ ਵਿੱਚ ਕਈ ਸ਼ਖਸੀਅਤਾਂ ਕਰਨਗੀਆਂ ਸ਼ਿਰਕਤ
NEXT STORY