ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਪਿਛਲੇ 75 ਸਾਲਾਂ ਤੋਂ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਰਿਹਾ ਹੈ ਅਤੇ ਅਮਰੀਕਾ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਜਦੋਂ ਪਾਕਿ ਸਾਂਸਦ ਨੇ ਪੀ.ਐੱਮ. ਸ਼ਾਹਬਾਜ਼ ਸ਼ਰੀਫ ਨੂੰ ਦੱਸਿਆ 'ਅੰਤਰਰਾਸ਼ਟਰੀ ਭਿਖਾਰੀ', ਵੀਡੀਓ ਵਾਇਰਲ
ਬਲਿੰਕਨ ਨੇ ਇਕ ਬਿਆਨ ਵਿਚ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੰਦਾ ਹੈ। ਅਸੀਂ ਪਾਕਿਸਤਾਨ ਸਰਕਾਰ ਦੇ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ। ਸ਼ਰੀਫ ਦੇ ਇਮਰਾਨ ਖਾਨ ਦੀ ਜਗ੍ਹਾ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਦੇ ਕੁਝ ਦਿਨਾਂ ਬਾਅਦ ਅਮਰੀਕਾ ਨੇ ਇਹ ਬਿਆਨ ਜਾਰੀ ਕੀਤਾ ਹੈ।ਬਲਿੰਕਨ ਨੇ ਕਿਹਾ ਕਿ ਅਮਰੀਕਾ ਇੱਕ ਮਜ਼ਬੂਤ, ਖੁਸ਼ਹਾਲ ਅਤੇ ਲੋਕਤੰਤਰੀ ਪਾਕਿਸਤਾਨ ਨੂੰ ਦੋਵਾਂ ਦੇਸ਼ਾਂ ਦੇ ਹਿੱਤਾਂ ਲਈ ਜ਼ਰੂਰੀ ਸਮਝਦਾ ਹੈ। ਜ਼ਿਕਰਯੋਗ ਹੈ ਕਿ 9 ਅਪ੍ਰੈਲ ਨੂੰ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਬੇਭਰੋਸਗੀ ਮਤੇ 'ਤੇ ਹੋਈ ਵੋਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਰੋਧੀ ਧਿਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਾਈਜੀਰੀਆ 'ਚ ਕਿਸ਼ਤੀ ਪਲਟਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 26 ਲੋਕਾਂ ਦੀ ਮੌਤ
NEXT STORY