ਇੰਟਰਨੈਸ਼ਨਲ ਡੈਸਕ : ਲਿਸਬਨ ਦੇ ਮਸ਼ਹੂਰ "Gloria Funicular" (Elevador da Gloria) ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ, ਗਲੋਰੀਆ ਫਨੀਕਿਊਲਰ ਸੈਲਾਨੀ ਟ੍ਰੇਨ ਦੇ ਪਟੜੀ ਤੋਂ ਹੇਠਾਂ ਉਤਰਨ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 20 ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਟਰੰਪ ਦਾ ਹਮਾਸ ਨੂੰ ਅਲਟੀਮੇਟਮ, ਕਿਹਾ- ਸਾਰੇ 20 ਬੰਧਕਾਂ ਨੂੰ ਤੁਰੰਤ ਰਿਹਾਅ ਕਰੋ ਨਹੀਂ ਤਾਂ...
ਜਾਣਕਾਰੀ ਮੁਤਾਬਕ, ਬੁੱਧਵਾਰ ਸ਼ਾਮ ਲਗਭਗ 6 ਵਜੇ (ਸਥਾਨਕ ਸਮੇਂ ਅਨੁਸਾਰ) ਲਿਸਬਨ ਵਿੱਚ ਅਵੇਨੀਡਾ ਦਾ ਲਿਬਰਡੇਡ ਨੇੜੇ ਗਲੋਰੀਆ ਫਨੀਕਿਊਲਰ ਸੈਲਾਨੀ ਟ੍ਰੇਨ ਪਟੜੀ ਤੋਂ ਉਤਰਨ ਮਗਰੋਂ ਇੱਕ ਇਮਾਰਤ ਨਾਲ ਟਕਰਾਉਣ ਪਿੱਛੋਂ ਪਲਟ ਗਈ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 20 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, 9 ਜ਼ਖਮੀਆਂ ਦੀ ਹਾਲਤ ਗੰਭੀਰ ਹੈ ਅਤੇ ਇਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਚਸ਼ਮਦੀਦਾਂ ਮੁਤਾਬਕ, ਸੈਲਾਨੀ ਟ੍ਰੇਨ ਨੇ ਕੇਬਲ ਟੁੱਟਣ ਮਗਰੋਂ ਆਪਣਾ ਕੰਟਰੋਲ ਗੁਆ ਦਿੱਤਾ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਲਾਂਕਿ, ਸੂਤਰਾਂ ਮੁਤਾਬਕ ਜਾਂਚ ਹਾਲੇ ਜਾਰੀ ਹੈ ਅਤੇ ਪੂਰੀ ਜਾਂਚ ਹੋਣ ਮਗਰੋਂ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਰਾਹਤ ਸਮੱਗਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਦਾ ਹਮਾਸ ਨੂੰ ਅਲਟੀਮੇਟਮ, ਕਿਹਾ- ਸਾਰੇ 20 ਬੰਧਕਾਂ ਨੂੰ ਤੁਰੰਤ ਰਿਹਾਅ ਕਰੋ ਨਹੀਂ ਤਾਂ...
NEXT STORY