ਆਬਿਦਜਾਨ (ਆਈਵਰੀ ਕੋਸਟ) : ਪੱਛਮੀ ਅਫਰੀਕੀ ਦੇਸ਼ ਆਈਵਰੀ ਕੋਸਟ 'ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 2 ਮਿੰਨੀ ਬੱਸਾਂ ਆਪਸ ਵਿਚ ਟਕਰਾ ਗਈਆਂ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ 28 ਤੋਂ ਵੱਧ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਸ ਸੜਕ ਹਾਦਸੇ ਤੋਂ ਬਾਅਦ ਟਰਾਂਸਪੋਰਟ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਦੇਸ਼ ਦੇ ਮੱਧ ਪੱਛਮ ਵਿਚ ਸਥਿਤ ਬਰੋਕਾਊ ਪਿੰਡ ਵਿਚ ਦੋਵੇਂ ਮਿੰਨੀ ਬੱਸਾਂ ਦੀ ਟੱਕਰ ਹੋ ਗਈ। ਨਾਲ ਹੀ ਬਿਆਨ 'ਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਟਰਾਂਸਪੋਰਟ ਮੰਤਰਾਲੇ ਨੇ ਕੀ ਕਿਹਾ?
ਟਰਾਂਸਪੋਰਟ ਮੰਤਰਾਲੇ ਮੁਤਾਬਕ 26 'ਚੋਂ 10 ਲੋਕਾਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ। 2 ਬੱਸਾਂ ਦੀ ਟੱਕਰ ਤੋਂ ਬਾਅਦ ਗੱਡੀਆਂ ਨੂੰ ਅੱਗ ਲੱਗ ਗਈ ਅਤੇ ਇਹ 10 ਲੋਕਾਂ ਦੀ ਮੌਤ ਦਾ ਕਾਰਨ ਬਣ ਗਿਆ। ਨਾਲ ਹੀ ਬਿਆਨ ਵਿਚ ਟਰਾਂਸਪੋਰਟ ਮੰਤਰੀ ਨੇ ਇਕ ਵਾਰ ਫਿਰ ਸਾਰੇ ਸੜਕ ਉਪਭੋਗਤਾਵਾਂ ਨੂੰ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਅਤੇ ਸੜਕੀ ਆਵਾਜਾਈ ਵਿਚ ਵਧੇਰੇ ਸਾਵਧਾਨ ਰਹਿਣ ਲਈ ਕਿਹਾ।
ਦੇਸ਼ 'ਚ ਵੱਧ ਰਹੇ ਹਨ ਸੜਕ ਹਾਦਸੇ
ਜਦੋਂ ਅਸੀਂ ਅੰਕੜਿਆਂ 'ਤੇ ਨਜ਼ਰ ਮਾਰਦੇ ਹਾਂ ਤਾਂ ਆਈਵਰੀ ਕੋਸਟ ਦੇਸ਼ ਵਿਚ ਸੜਕ ਹਾਦਸੇ ਕੋਈ ਨਵੀਂ ਗੱਲ ਨਹੀਂ ਹੈ। ਦੇਸ਼ ਵਿਚ ਖਸਤਾਹਾਲ ਸੜਕਾਂ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਸੜਕ ਹਾਦਸਿਆਂ ਵਿਚ ਕਾਫੀ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਹਰ ਸਾਲ ਇਕ ਹਜ਼ਾਰ ਤੋਂ ਵੱਧ ਸੜਕ ਹਾਦਸੇ ਦਰਜ ਹੁੰਦੇ ਹਨ। ਪਿਛਲੇ ਮਹੀਨੇ ਵੀ ਦੇਸ਼ 'ਚ ਇਕ ਸੜਕ ਹਾਦਸਾ ਹੋਇਆ ਸੀ, ਜਿਸ 'ਚ 21 ਲੋਕਾਂ ਦੀ ਮੌਤ ਹੋ ਗਈ ਸੀ ਅਤੇ 10 ਜ਼ਖਮੀ ਹੋ ਗਏ ਸਨ। ਇਸ ਸਾਲ ਦੀ ਸ਼ੁਰੂਆਤ 'ਚ ਉੱਤਰੀ ਆਈਵਰੀ ਕੋਸਟ 'ਚ ਇਕ ਟੈਂਕਰ ਟਰੱਕ ਅਤੇ ਬੱਸ ਵਿਚਾਲੇ ਟੱਕਰ ਹੋ ਗਈ ਸੀ, ਜਿਸ 'ਚ 13 ਲੋਕਾਂ ਦੀ ਮੌਤ ਹੋ ਗਈ ਸੀ ਅਤੇ 44 ਜ਼ਖਮੀ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਤਨਮਨਜੀਤ ਢੇਸੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਰਾਸ਼ਟਰੀ ਸੁਰੱਖਿਆ ਕਮੇਟੀ ਦਾ ਮੈਂਬਰ ਕੀਤਾ ਗਿਆ ਨਿਯੁਕਤ
NEXT STORY