ਸੰਯੁਕਤ ਰਾਸ਼ਟਰ (ਵਾਰਤਾ)— ਸੰਯੁਕਤ ਰਾਸ਼ਟਰ ਨੇ ਮਾਲਦੀਵ ਸੁਪਰੀਮ ਕੋਰਟ ਦੇ 2 ਜੱਜਾਂ ਨੂੰ ਹਿਰਾਸਤ ਵਿਚ ਰੱਖੇ ਜਾਣ ਦੇ ਮਾਮਲੇ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਨਿਆਂਪਾਲਿਕਾ ਖਤਰੇ ਵਿਚ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫਤਰ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ,''ਇਹ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਮਾਲਦੀਵ ਵਿਚ ਕਾਨੂੰਨ ਦਾ ਸ਼ਾਸਨ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਨਿਆਂਪਾਲਿਕਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਦੇਣ ਤੋਂ ਬਚੇ ਜਾਂ ਉਸ ਦੀ ਆਜ਼ਾਦੀ ਵਿਚ ਕੋਈ ਦਖਲ ਅੰਦਾਜ਼ੀ ਨਾ ਕਰੇ ਕਿਉਂਕਿ ਸੁਪਰੀਮ ਕੋਰਟ ਹੀ ਦੇਸ਼ ਦੇ ਸੰਵਿਧਾਨ ਅਤੇ ਵਿਧਾਨ ਸਭਾ ਦੀ ਸਰਪ੍ਰਸਤ ਹੈ।'' ਇਸ ਬਿਆਨ ਵਿਚ ਕਿਹਾ ਗਿਆ ਕਿ ਸਰਕਾਰ ਨੇ ਇਹ ਤੈਅ ਕਰਨਾ ਹੈ ਕਿ ਨਿਆਂਪਾਲਿਕਾ ਦੀ ਆਜ਼ਾਦੀ ਬਣੀ ਰਹੇ। ਇਸ ਵਿਚ ਵਿਰੋਧੀ ਧਿਰ ਦੇ 9 ਨੇਤਾਵਾਂ ਦੀ ਰਿਹਾਈ ਵਿਚ ਦੇਰੀ ਅਤੇ ਉਨ੍ਹਾਂ 'ਤੇ ਦੁਬਾਰਾ ਮੁਕੱਦਮਾ ਚਲਾਏ ਜਾਣ 'ਤੇ ਵੀ ਚਿੰਤਾ ਜ਼ਾਹਰ ਕੀਤੀ ਗਈ ਹੈ। ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਦੇ ਮਾਹਰ ਮਾਲਦੀਵ ਸਰਕਾਰ ਦੇ ਸੰਪਰਕ ਵਿਚ ਹਨ।
ਔਰਤ ਨੂੰ ਹੋਈ ਅਜਿਹੀ ਬੀਮਾਰੀ ਕਿ ਅੱਖ 'ਚ ਚੱਲਣ ਲੱਗੇ ਕੀੜੇ
NEXT STORY