ਵਾਸ਼ਿੰਗਟਨ (ਭਾਸ਼ਾ)- ਹਿੰਦ ਪ੍ਰਸ਼ਾਂਤ ਖੇਤਰ ਨੂੰ ਮੁਕਤ, ਖੁੱਲ੍ਹਾ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਵਿਚ ਮਾਲਦੀਵ ਨੂੰ ਇਕ ਮਹੱਤਵਪੂਰਨ ਹਿੱਸੇਦਾਰ ਦੱਸਦੇ ਹੋਏ ਅਮਰੀਕਾ ਨੇ ਵੀਰਵਾਰ ਨੂੰ ਕਿਹਾ ਕਿ ਉਹ ਦੱਖਣੀ ਏਸ਼ੀਆਈ ਟਾਪੂ ਦੇਸ਼ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕਾ ਦੇ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਹਾਲ ਹੀ ਵਿਚ ਮਾਲਦੀਵ ਦੀ ਨਵੀਂ ਸਰਕਾਰ ਅਤੇ ਸਿਵਲ ਸੁਸਾਇਟੀ ਨਾਲ ਗੱਲਬਾਤ ਕਰਨ ਲਈ ਟਾਪੂ ਦੇਸ਼ ਦਾ ਦੌਰਾ ਕੀਤਾ ਸੀ। ਵਿਦੇਸ਼ ਵਿਭਾਗ ਦੇ ਬੁਲਾਰੇ ਨੇ 29 ਤੋਂ 31 ਜਨਵਰੀ ਤੱਕ ਸਹਾਇਕ ਵਿਦੇਸ਼ ਮੰਤਰੀ ਦੇ ਦੌਰੇ ਬਾਰੇ ਪੁੱਛੇ ਜਾਣ 'ਤੇ ਦੱਸਿਆ ਕਿ ਅਮਰੀਕਾ, ਮਾਲਦੀਵ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜੋ ਹਿੰਦ-ਪ੍ਰਸ਼ਾਂਤ ਖੇਤਰ ਨੂੰ ਮੁਕਤ, ਖੁੱਲ੍ਹਾ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ।"
ਇਹ ਵੀ ਪੜ੍ਹੋ: ਜੇ ਤੁਸੀਂ ਵੀ ਕਰ ਰਹੇ ਹੋ ਕੈਨੇਡਾ ਜਾਣ ਦੀ ਤਿਆਰੀ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ
ਮਾਲਦੀਵ ਵਿੱਚ, ਲੂ ਨੇ ਰੱਖਿਆ ਸਹਿਯੋਗ, ਆਰਥਿਕ ਵਿਕਾਸ ਅਤੇ ਲੋਕਤੰਤਰਿਕ ਸ਼ਾਸਨ ਸਮੇਤ ਸਾਂਝੀਆਂ ਤਰਜੀਹਾਂ 'ਤੇ ਚਰਚਾ ਕਰਨ ਲਈ ਮੁਹੰਮਦ ਮੁਈਜ਼ੂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬੁਲਾਰੇ ਨੇ ਕਿਹਾ, ''ਉਨ੍ਹਾਂ ਨੇ ਮਾਲਦੀਵ 'ਚ ਅਮਰੀਕੀ ਦੂਤਘਰ ਦੀ ਸਥਾਪਨਾ ਕਰਨ ਨੂੰ ਲੈ ਕੇ ਪ੍ਰਗਤੀ 'ਤੇ ਵੀ ਚਰਚਾ ਕੀਤੀ, ਜਿਸ ਨਾਲ ਸਾਡੀ ਭਾਈਵਾਲੀ ਅਤੇ ਲੋਕਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ 'ਚ ਮਦਦ ਮਿਲੇਗੀ।'' ਬੁਲਾਰੇ ਨੇ ਕਿਹਾ ਕਿ ਲੂ ਨੇ ਮਾਲਦੀਵ ਵਿੱਚ ਲੋਕਤੰਤਰੀ ਸ਼ਾਸਨ ਅਤੇ ਪਾਰਦਰਸ਼ਤਾ ਬਾਰੇ ਚਰਚਾ ਕਰਨ ਲਈ ਸਿਵਲ ਸੁਸਾਇਟੀ ਦੇ ਮੈਂਬਰਾਂ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਵਿਅਕਤੀ ਨੇ ਬਾਜ਼ਾਰ 'ਚ ਅੰਨ੍ਹੇਵਾਹ ਕੀਤੀ ਗੋਲੀਬਾਰੀ, 4 ਲੋਕਾਂ ਦੀ ਮੌਤ, ਮ੍ਰਿਤਕਾਂ 'ਚ ਦੋਸ਼ੀ ਦਾ ਚਾਚਾ ਵੀ ਸ਼ਾਮਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਪਾਕਿਸਤਾਨ ਆਮ ਚੋਣਾਂ : ਇਮਰਾਨ ਦੀ ਪਾਰਟੀ ਦੇ ਸਮਰਥਕ ਉਮੀਦਵਾਰਾਂ ਨੂੰ ਮਿਲੀ ਬੜ੍ਹਤ
NEXT STORY