ਮਾਲੇ— ਮਾਲਦੀਵ 'ਚ ਚੱਲ ਰਹੇ ਸਿਆਸੀ ਸੰਕਟ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਲਦੀਵ ਦੇ ਸੁਪਰੀਮ ਕੋਰਟ ਨੇ 9 ਹਾਈ ਪ੍ਰੋਫਾਇਲ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਹੈ। ਦੇਸ਼ 'ਚ ਐਮਰਜੰਸੀ ਲਗਾਏ ਜਾਣ ਤੋਂ ਇਕ ਦਿਨ ਬਾਅਦ ਇਹ ਅਹਿਮ ਫੈਸਲਾ ਆਇਆ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਇਹ ਫੈਸਲਾ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਬਾਕੀ ਬਚੇ ਤਿੰਨ ਜੱਜਾਂ ਨੇ ਇਕ ਬਿਆਨ ਜਾਰੀ ਕਰ ਕਿਹਾ ਕਿ ਉਹ 9 ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼ ਨੂੰ ਰੱਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਅਬਦੁੱਲਾਹ ਯਾਮੀਨ ਵੱਲੋਂ ਜ਼ਾਹਿਰ ਕੀਤੀ ਗਈ ਪ੍ਰੇਸ਼ਾਨੀ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਇਨ੍ਹਾਂ ਸਿਆਸੀ ਕੈਦੀਆਂ 'ਚ ਸਾਬਕਾ ਰਾਸ਼ਟਰਪਤੀ ਮੁਹੰਮਦ ਰਸ਼ੀਦ ਵੀ ਸ਼ਾਮਲ ਹਨ। ਇਸ ਸਿਲਸਿਲੇ 'ਚ ਪੂਰੇ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਯਾਮੀਨ ਨੇ ਸੋਮਵਾਰ ਨੂੰ ਦੇਸ਼ 'ਚ 15 ਦਿਨ ਦੀ ਐਮਰਜੰਸੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਜਿਸ ਨੂੰ ਮੰਨਣ ਤੋਂ ਇਨਕਾਰ ਕਰਨ 'ਤੇ ਇਸ ਸੰਕਟ ਦੀ ਸ਼ੁਰੂਆਤ ਹੋਈ ਹੈ।
ਮਰਸੀਡੀਜ਼ ਨੇ ਇਸ ਸ਼ਖਸ ਦਾ ਜ਼ਿਕਰ ਕਰਨ 'ਤੇ ਚੀਨ ਤੋਂ ਮੰਗੀ ਮੁਆਫੀ
NEXT STORY