ਵੈਨਕੂਵਰ, (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ 21 ਮਾਰਚ ਦੀ ਹੈ। ਪੁਲਸ ਅਧਿਕਾਰੀਆਂ ਨੂੰ ਸਰੀ ਦੇ 9800 ਬਲਾਕ ਫਾਕਸਗਲੋਵ ਡਰਾਈਵ 'ਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਅਤੇ ਬੇਹੋਸ਼ ਹਾਲਤ ਵਿੱਚ ਮਿਲਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਟੀਮਾਂ ਮੌਕੇ 'ਤੇ ਪਹੁੰਚੀਆਂ ਪਰ ਬਦਕਿਸਮਤੀ ਨਾਲ ਉਸ ਵਿਅਕਤੀ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਸ ਨੇ ਇਸ ਮਾਮਲੇ ਨੂੰ ਸ਼ੱਕੀ ਮੰਨਦਿਆਂ ਇਸ ਦੀ ਵਿਸਥਾਰ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪੁਲਸ ਵੱਲੋਂ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਦੇ ਤੱਥ ਸਾਹਮਣੇ ਆ ਸਕਣ।
ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ
NEXT STORY