ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੇਕ ਕੰਟਰੀ ਇਲਾਕੇ ਨੇੜੇ ਕ੍ਰਿਸਮਸ ਵਾਲੇ ਦਿਨ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਸੀ ਤੇ ਹੁਣ ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਸਬੰਧਿਤ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਪੁਲਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 43 ਸਾਲ ਦੱਸੀ ਗਈ ਹੈ। ਕ੍ਰਿਸਮਸ ਵਾਲੇ ਦਿਨ ਕਲੋਨਾ ਸ਼ਹਿਰ ਦੇ ਉੱਤਰ ਵੱਲ ਸਥਿਤ ਲੇਕ ਕਾਊਂਟਰੀ ਖੇਤਰ ਵਿੱਚ ਗੈਟਜ਼ਕੇ ਰੋਡ ਦੇ 16000 ਬਲਾਕ ਵਿੱਚ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਪੁਲਸ ਦੀ ਟੀਮ ਮੌਕੇ ’ਤੇ ਪੁੱਜੀ ਸੀ।
ਅਧਿਕਾਰੀਆਂ ਵੱਲੋਂ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਇਸ ਸਬੰਧੀ ਕੋਈ ਲੋੜੀਂਦੀ ਜਾਣਕਾਰੀ ਹੋਵੇ ਤਾਂ ਪੁਲਸ ਦੇ ਧਿਆਨ 'ਚ ਲਿਆਂਦੀ ਜਾਵੇ ਤਾਂ ਜੋ ਇਸ ਘਟਨਾ ਦੀ ਗੁੰਝਲ ਨੂੰ ਜਲਦੀ ਸੁਲਝਾਇਆ ਜਾ ਸਕੇ।
ਚੀਨ ਲੈ ਰਿਹਾ 'ਪੰਗੇ' ! ਤਾਈਵਾਨ ਦੇ ਆਲੇ-ਦੁਆਲੇ ਕੀਤਾ ਫ਼ੌਜੀ ਅਭਿਆਸ
NEXT STORY