ਓਰਲੈਂਡ ਪਾਰਕ (ਏਜੰਸੀ)— ਅਮਰੀਕਾ ਦੇ ਓਰਲੈਂਡ ਪਾਰਕ ਦੇ ਇਕ ਸ਼ਾਪਿੰਗ ਮਾਲ 'ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੈ। ਗੋਲੀਬਾਰੀ ਕਰਨ ਵਾਲਾ ਸ਼ੱਕੀ ਅਜੇ ਫਰਾਰ ਹੈ। ਓਰਲੈਂਡ ਪਾਰਕ ਦੀ ਪੁਲਸ ਨੇ ਦੱਸਿਆ ਕਿ ਓਰਲੈਂਡ ਸਕੁਆਇਰ ਮਾਲ 'ਚ ਸੋਮਵਾਰ ਸ਼ਾਮ ਸਮੇਂ 19 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਉਸ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਸ ਉਪ ਮੁਖੀ ਜੋਸੇਫ ਮਿਸ਼ੇਲ ਨੇ ਕਿਹਾ ਕਿ ਇਸ ਘਟਨਾ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਲੋਕਾਂ ਨੇ ਕਿਹਾ ਕਿ ਨੌਜਵਾਨ ਦੀ ਲੱਤ 'ਤੇ ਗੋਲੀ ਵੱਜੀ ਸੀ ਅਤੇ ਉਹ ਆਪ ਹੀ ਹਸਪਤਾਲ ਪੁੱਜਾ।
ਮਿਸ਼ੇਲ ਨੇ ਦੱਸਿਆ ਕਿ ਵੀਡੀਓ 'ਚ ਹਮਲਾਵਰ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਮ੍ਰਿਤਕ ਅਤੇ ਹਮਲਾਵਰ ਇਕ-ਦੂਜੇ ਨੂੰ ਜਾਣਦੇ ਸਨ ਅਤੇ ਪੀੜਤ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸ਼ੱਕੀ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਪੁਲਸ ਨਾਲ ਜ਼ਰੂਰ ਸਾਂਝੀ ਕਰਨ।
27 ਜਨਵਰੀ ਤੋਂ ECB ਬੰਦ ਕਰ ਦੇਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
NEXT STORY