ਫੇਅਰਫੀਲਡ (ਭਾਸ਼ਾ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਵਿਅਕਤੀ ਵੱਲੋਂ ਪੁਲਸ ਦੇ ਇੱਕ ਕੁੱਤੇ ਨੂੰ ਕਥਿਤ ਤੌਰ ‘ਤੇ ਵੱਢਣ ਅਤੇ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ। ਫੇਅਰਫੀਲਡ ਸਿਟੀ ਪੁਲਸ ਮੁਤਾਬਕ ਦੋਸ਼ੀ ਵਿਅਕਤੀ ਸ਼ਾਇਦ ਸ਼ਰਾਬ ਦੇ ਨਸ਼ੇ 'ਚ ਸੀ। ਕੋਰਟ ਨਾਂ ਦੇ ਇਸ ਕੁੱਤੇ ਨੂੰ ਇਲਾਜ ਲਈ ਵੈਟਰਨਰੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਉਸ ਦੇ ਮਾਲਕ ਦੇ ਘਰ ਭੇਜ ਦਿੱਤਾ ਗਿਆ।
ਪੁਲਸ ਵਿਭਾਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਦੱਸਿਆ ਕਿ ਅਧਿਕਾਰੀਆਂ ਨੂੰ ਸ਼ੁਰੂ ਵਿੱਚ ਬੁੱਧਵਾਰ ਦੁਪਹਿਰ ਇੱਕ ਬਜ਼ੁਰਗ ਵਿਅਕਤੀ ਦੇ ਘਰ ਵਿੱਚ ਹੋਈ ਚੋਰੀ ਦੇ ਸਬੰਧ ਵਿੱਚ ਬੁਲਾਇਆ ਗਿਆ ਸੀ। ਮੌਕੇ 'ਤੇ ਪੁੱਜੀ ਪੁਲਸ ਨੂੰ ਬਜ਼ੁਰਗ ਨੇ ਦੱਸਿਆ ਕਿ ਉਕਤ ਵਿਅਕਤੀ ਚੋਰੀ ਦੀ ਨੀਅਤ ਨਾਲ ਉਸ ਦੇ ਘਰ ਵਿਚ ਦਾਖਲ ਹੋਇਆ ਸੀ ਅਤੇ ਉਸ ਨੂੰ ਜਾਨੋਂ ਮਾਰਨ ਅਤੇ ਟਰੱਕ ਚੋਰੀ ਕਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਪੜ੍ਹੋ ਇਹ ਅਹਿਮ ਖ਼ਬਰ- ਜਾਪਾਨ 'ਚ ਸਮੁੰਦਰੀ ਤੱਟ 'ਤੇ ਦਿਸਿਆ 10 ਫੁੱਟ ਲੰਬਾ ਅਜੀਬ ਜੀਵ, ਤਸਵੀਰਾਂ ਵਾਇਰਲ
ਪੁਲਸ ਨੇ ਮੁਲਜ਼ਮ (44) ਨੂੰ ਘਰੋਂ ਬਾਹਰ ਆਉਣ ਲਈ ਕਿਹਾ ਪਰ ਉਹ ਬਾਹਰ ਨਹੀਂ ਆਇਆ। ਇਸ ਤੋਂ ਬਾਅਦ ਪੁਲਿਸ K9 ਨਾਮ ਦੇ ਖੋਜੀ ਕੁੱਤੇ ਨਾਲ ਘਰ ਵਿੱਚ ਦਾਖਲ ਹੋਈ। ਇਸ ਦੌਰਾਨ ਮੁਲਜ਼ਮ ਨੇ ਕੁੱਤੇ ਦੇ ਚਿਹਰੇ 'ਤੇ ਵੱਢ ਕੇ ਉਸ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਸ ਘਟਨਾ 'ਚ ਦੋਸ਼ੀ ਵਿਅਕਤੀ ਵੀ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਹਸਪਤਾਲ 'ਚ ਦਾਖਲ ਕਰਵਾਉਣ ਤੋਂ ਬਾਅਦ ਹਿਰਾਸਤ 'ਚ ਲੈ ਲਿਆ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : 60 ਸਾਲ 'ਚ ਪਹਿਲੀ ਵਾਰ ਕੋਲੋਰਾਡੋ ਨਦੀ ਅਤੇ ਪਾਵੇਲ ਲੇਕ ਸੋਕੇ ਦੀ ਕਗਾਰ 'ਤੇ
ਰੂਸੀ ਤੈਰਾਕ ਰਾਇਲੋਵ 'ਤੇ ਪੁਤਿਨ ਦੀ ਰੈਲੀ 'ਚ ਸ਼ਾਮਲ ਹੋਣ 'ਤੇ ਲਗਾਈ ਗਈ ਪਾਬੰਦੀ
NEXT STORY