ਸਿਓਲ: ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੋਲ ਨੇ ਦੇਸ਼ ਵਿੱਚ ਐਮਰਜੈਂਸੀ ਮਾਰਸ਼ਲ ਲਾਅ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉੱਤਰੀ ਕਮਿਊਨਿਸਟ ਤਾਕਤਾਂ ਤੋਂ ਬਚਾਉਣ ਲਈ ਇਹ ਉਪਾਅ ਜ਼ਰੂਰੀ ਹੋ ਗਿਆ ਸੀ। ਯੂਨ ਨੇ ਇਹ ਐਲਾਨ ਇੱਕ ਟੈਲੀਵਿਜ਼ਨ ਬ੍ਰੀਫਿੰਗ ਦੌਰਾਨ ਕੀਤਾ, ਉੱਤਰੀ ਕੋਰੀਆ ਪੱਖੀ ਤਾਕਤਾਂ ਨੂੰ ਖਤਮ ਕਰਨ ਅਤੇ ਸੰਵਿਧਾਨਕ ਲੋਕਤੰਤਰੀ ਪ੍ਰਣਾਲੀ ਦੀ ਰੱਖਿਆ ਕਰਨ ਦੀ ਸਹੁੰ ਖਾਧੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਰਾਸ਼ਟਰਪਤੀ ਦੇ ਇਨ੍ਹਾਂ ਕਦਮਾਂ ਦਾ ਦੇਸ਼ ਦੇ ਸ਼ਾਸਨ ਅਤੇ ਲੋਕਤੰਤਰ 'ਤੇ ਕੀ ਪ੍ਰਭਾਵ ਪਵੇਗਾ।
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਦੀ ਰੂੜੀਵਾਦੀ ਕੰਜ਼ਰਵੇਟਿਵ ਪੀਪਲਜ਼ ਪਾਵਰ ਪਾਰਟੀ ਅਗਲੇ ਸਾਲ ਦੇ ਬਜਟ ਬਿੱਲ ਨੂੰ ਲੈ ਕੇ ਉਦਾਰਵਾਦੀ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਨਾਲ ਟਕਰਾਅ ਵਿੱਚ ਉਲਝੀ ਹੋਈ ਹੈ। ਉਹ ਆਪਣੀ ਪਤਨੀ ਅਤੇ ਉੱਚ ਅਧਿਕਾਰੀਆਂ ਦੇ ਘਪਲਿਆਂ ਦੀ ਆਜਾਦ ਜਾਂਚ ਦੀ ਮੰਗ ਨੂੰ ਵੀ ਰੱਦ ਕਰ ਰਿਹਾ ਹੈ, ਜਿਸ ਲਈ ਉਸ ਨੂੰ ਆਪਣੇ ਸਿਆਸੀ ਵਿਰੋਧੀਆਂ ਦੇ ਸਿਆਸੀ ਹਮਲਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਸ਼ਟਰਪਤੀ ਵੱਲੋਂ ਮਾਰਸ਼ਲ ਲਾਅ ਦੇ ਐਲਾਨ ਤੋਂ ਬਾਅਦ ਹੀ ਦੇਸ਼ ਦੀ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਨੇ ਆਪਣੇ ਸੰਸਦ ਮੈਂਬਰਾਂ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਰਾਸ਼ਟਰਪਤੀ ਵਲੋਂ ਚੁੱਕੇ ਗਏ ਕਦਮਾਂ ਅਤੇ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ 'ਤੇ ਵੀ ਚਰਚਾ ਹੋਵੇਗੀ।
ਜਾਪਾਨ ਦੀਆਂ ਕੰਪਨੀਆਂ ਭਾਰਤ ’ਚ ਸੈਮੀਕੰਡਕਟਰ ਯੂਨਿਟ ਸੈੱਟਅਪ ਕਰਨ ਦੀਆਂ ਚਾਹਵਾਨ : ਡੇਲਾਇਟ
NEXT STORY