ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ) : ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸਮੂੰਹ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਮਨ ਸ਼ਹਿਰ ਵਿਖੇ ਕਰਵਾਏ ਗਏ। ਜਿੰਨ੍ਹਾਂ ਦੀ ਸੇਵਾ ਹਰ ਸਾਲ ਦੀ ਤਰ੍ਹਾਂ ਕਰਮਨ ਸ਼ਹਿਰ ਦੇ ਟਰੱਕਾਂ ਕਾਰੋਬਾਰ ਨਾਲ ਸੰਬੰਧਤ ਪਰਿਵਾਰਾਂ ਨੇ ਸਾਂਝੇ ਤੌਰ 'ਤੇ ”ਗੁਰਦੁਆਰਾ ਅਨੰਦਗੜ ਸਾਹਿਬ, ਕਰਮਨ” ਵਿਖੇ ਕੀਤੀ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਹੋਏ। ਸਮਾਪਤੀ ‘ਤੇ ਵਿਸ਼ੇਸ਼ ਸਮਾਗਮ ਵਿੱਚ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਦੇ ਭਾਈ ਬਲਜਿੰਦਰ ਸਿੰਘ ਅਤੇ ਸਾਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।
ਇਹ ਵੀ ਪੜ੍ਹੋ - ਮਾਲਦੀਵ ਨੇ ਇਜ਼ਰਾਈਲੀ ਨਾਗਰਿਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਗਾਜ਼ਾ ਯੁੱਧ ਨੂੰ ਲੈ ਕੇ ਮੁਈਜ਼ੂ ਸਰਕਾਰ ਦਾ ਵੱਡਾ ਕਦਮ

ਇਸ ਉਪਰੰਤ ਭਾਈ ਮਨਜੀਤ ਸਿੰਘ ਪੱਤੜ ਅਤੇ ਸੁਖਚੈਨ ਸਿੰਘ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਭਰਦੇ ਹੋਏ 1984 ਦੇ ਘੱਲੂਘਾਰੇ ਦਾ ਇਤਿਹਾਸ ਜ਼ੋਸੀਲੇ ਅੰਦਾਜ਼ ਵਿੱਚ ਸੰਗਤਾਂ ਨੂੰ ਸੁਣਾਇਆ। ਇਸ ਸਮੇਂ ਸਿੱਖ ਕੌਸ਼ਲ ਆਫ ਸੈਂਟਰਲ ਕੈਲੇਫੋਰਨੀਆਂ ਵੱਲੋਂ ਸੰਗਤਾਂ ਲਈ ਦਸਤਾਰ ਬੰਨਣ ਦਾ ਲੰਗਰ ਵੀ ਲਾਇਆ ਹੋਇਆ ਸੀ। ਇਸੇ ਦੌਰਾਨ ਕੌਸ਼ਲ ਦੇ ਸਰਗਰਮ ਮੈਂਬਰ ਭਾਈ ਗੁਰਦੀਪ ਸਿੰਘ ਖਾਲਸਾ ਨੇ ਬੋਲਦਿਆਂ ਸੰਖੇਪ ਜੂਨ 1984 ਇਤਿਹਾਸ ਅਤੇ ਸਿੱਖ ਨਸਲਕੁਸ਼ੀ ਦੀ ਗੱਲ ਕਰਦੇ ਹੋਏ ਸਿੱਖ ਕੌਮ ਨੂੰ ਏਕਤਾ ਵਿੱਚ ਰਹਿਣ ਅਤੇ ਆਪਣੇ ਹੱਕਾਂ ਪ੍ਰਤੀ ਸੁਚੇਤ ਰਹਿਣ ਦੀ ਗੱਲ ਕੀਤੀ। ਨਾਲ ਹੀ ਉਹਨਾਂ ਨੇ ਸੰਬੰਧਤ ਵਾਰਾ ਗਾਉਂਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ - ਦੁਨੀਆ ਦੀ ਪਹਿਲੀ ਕੈਂਸਰ ਵੈਕਸੀਨ ਦਾ ਟ੍ਰਾਇਲ ਜਲਦ, ਬ੍ਰਿਟੇਨ ਦੇ 30 ਤੋਂ ਵੱਧ ਹਸਪਤਾਲਾਂ ਦੇ ਮਰੀਜ਼ਾਂ 'ਤੇ ਹੋਵੇਗਾ ਪ੍ਰੀਖਣ

ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿੰਤਸਰ ਦੇ ਮੈਂਬਰ ਸ. ਜੁਗਰਾਜ ਸਿੰਘ ਦੌਧਰ, ਤਰਸੇਮ ਸਿੰਘ ਬਾਸੀ ਅਤੇ ਹੋਰਨਾਂ ਦਾ ਸਿਰੋਪੇ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਕਰਵਾਉਣ ਵਾਲੇ ਪ੍ਰਮੁਖ ਟਰੱਕ ਡਰਾਈਵਰ ਸੇਵਾਦਾਰਾਂ ਵਿੱਚ ਗੁਲਸ਼ਿੰਦਰ ਸਿੰਘ ਢਿੱਲੋ, ਹਰਪ੍ਰੀਤ ਸਿੱਧੂ, ਗੁਰਦੀਪ ਸਿੰਘ ਅਟਵਾਲ, ਸੁੱਖਾ ਢਿੱਲੋ, ਅਜੀਤ ਸਿੰਘ ਚਾਹਲ, ਜਸਪ੍ਰੀਤ ਸਿੰਘ ਬੈਸ, ਮਨਜੀਤ ਸਿੰਘ ਘੁੰਮਣ, ਮਨਜੀਤ ਸਿੰਘ ਵਿਰਕ, ਸਰਬਜੀਤ ਸਿੰਘ ਬਾਸੀ, ਗੁਰਦੀਪ ਸਿੰਘ ਨਾਹਲ, ਕਮਲਦੀਪ ਸਿੰਘ, ਗਗਨਦੀਪ ਸਿੰਘ ਆਦਿ ਹਨ। ਹਰ ਸਾਲ ਦੀ ਤਰ੍ਹਾਂ ਸਮਾਗਮ ਵਿਚ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ। ਸਮੁੱਚੇ ਪ੍ਰੋਗਰਾਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸ ਸਮਾਗਮ ਦੌਰਾਨ ਇਲਾਕੇ ਭਰ ਤੋਂ ਸੰਗਤਾਂ ਨਤਮਸਤਕ ਹੋਈਆਂ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਹੌਰ ਦੇ ਇੱਕ ਮਹਿਲਾ ਹੋਸਟਲ ਦੇ ਵਾਸ਼ਰੂਮ 'ਚ ਗੁਪਤ ਕੈਮਰਾ ਮਿਲਣ ਤੋਂ ਬਾਅਦ ਮਚਿਆ ਹੜਕੰਪ
NEXT STORY