ਗੁਰਦਾਸਪੁਰ/ਲਾਹੌਰ (ਵਿਨੋਦ) - ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਮਰਾਨ ਖ਼ਾਨ ਦੀ ਪਾਰਟੀ ਨੂੰ ਸੰਸਦ ਵਿਚ ਰਾਖਵੀਆਂ ਸੀਟਾਂ ਦਾ ਦਾਅਵਾ ਕਰਨ ਦੀ ਇਜਾਜ਼ਤ ਦੇਣ ਦੇ ਆਪਣੇ ਤਾਜ਼ਾ ਫ਼ੈਸਲੇ ’ਤੇ ਪਾਕਿਸਤਾਨ ਦੀ ਸੁਪਰੀਮ ਕੋਰਟ ’ਤੇ ਹਮਲਾ ਬੋਲਿਆ ਹੈ ਅਤੇ ਜੱਜਾਂ ’ਤੇ ਦੋਸ਼ ਲਾਇਆ ਹੈ ਕਿ ਉਹ ਪਾਕਿਸਤਾਨ ਦੀ ਤਰੱਕੀ ’ਚ ਮੁੱਖ ਰੁਕਾਵਟ ਹਨ।
ਸਰਹੱਦ ਪਾਰਲੇ ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਲਾਹੌਰ ’ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਮਰੀਅਮ ਨੇ ਕਿਹਾ, ਮੈਂ ਸੁਪਰੀਮ ਕੋਰਟ ਦੇ ਜੱਜਾਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਉਹ ਦੇਸ਼ ਨੂੰ ਚੱਲਣ ਦੇਣ ਅਤੇ ਬਿਨਾਂ ਕਿਸੇ ਕਾਰਨ ਦੇ ਦਖਲਅੰਦਾਜ਼ੀ ਤੋਂ ਬਚਣ। ਉਸ ਨੇ ਸੁਪਰੀਮ ਕੋਰਟ ਦੇ ਜੱਜਾਂ ’ਤੇ ਇਕ ਆਦਮੀ (ਇਮਰਾਨ ਖਾਨ) ਨੂੰ ਮੁੱਖ ਧਾਰਾ ਦੀ ਰਾਜਨੀਤੀ ’ਚ ਵਾਪਸ ਲਿਆਉਣ ਲਈ ਸੰਵਿਧਾਨ ਨੂੰ ਮੁੜ ਲਿਖਣ ਦਾ ਦੋਸ਼ ਲਾਇਆ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੂੰ ਅਜਿਹੀ ਰਾਹਤ ਦਿੱਤੀ ਹੈ ਜੋ ਉਸ ਨੇ ਮੰਗੀ ਵੀ ਨਹੀਂ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਪੀ. ਟੀ. ਆਈ. ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹਵਾਲੇ ਨਾਲ ਦੋਸ਼ ਲਾਇਆ ਕਿ ਉਹ ਦੇਸ਼ ਦੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਮਰਾਨ ਖਾਨ ਦੀ ਪੀ. ਟੀ. ਆਈ. ਲਈ ਇਕ ਵੱਡੀ ਕਾਨੂੰਨੀ ਜਿੱਤ ਵਿਚ, ਦੇਸ਼ ਦੀ ਸਿਖਰਲੀ ਅਦਾਲਤ ਨੇ 12 ਜੁਲਾਈ ਨੂੰ ਫੈਸਲਾ ਸੁਣਾਇਆ ਕਿ ਪਾਰਟੀ ਰਾਖਵੀਆਂ ਸੀਟਾਂ ਦੀ ਵੰਡ ਲਈ ਯੋਗ ਹੈ।
ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਬਾਹਰ ਹੋਣਗੇ ਬਾਈਡੇਨ? Exit ਪਲਾਨ 'ਤੇ ਮੰਥਨ 'ਚ ਲੱਗਿਆ ਪਰਿਵਾਰ
NEXT STORY