ਜਲੰਧਰ (ਇੰਟ.)– ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਗੁਆਂਢੀ ਦੇਸ਼ਾਂ ਨਾਲ ਸਬੰਧਾਂ ਬਾਰੇ ਆਪਣੇ ਪਿਤਾ ਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਉਨ੍ਹਾਂ ਬਿਆਨਾਂ ਦਾ ਹਵਾਲਾ ਦਿੱਤਾ ਹੈ, ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਗੁਆਂਢੀਆਂ ਨਾਲ ਨਾ ਲੜੋ, ਉਨ੍ਹਾਂ ਲਈ ਦੋਸਤੀ ਤੇ ਆਪਣੇ ਦਿਲ ਦੇ ਦਰਵਾਜ਼ੇ ਖੋਲ੍ਹੋ। ਮਾਮਲੇ ਨਾਲ ਜੁੜੇ ਜਾਣਕਾਰ ਮਰੀਅਮ ਨਵਾਜ਼ ਦੇ ਇਸ ਬਿਆਨ ਨੂੰ ਭਾਰਤ ਨਾਲ ਪਾਕਿਸਤਾਨ ਦੇ ਸਬੰਧ ਸੁਧਾਰਨ ਦੇ ਇਰਾਦੇ ਵਜੋਂ ਦੇਖ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਜਬਰ-ਜ਼ਿਨਾਹ ਕਰ ਜ਼ਖ਼ਮਾਂ ’ਤੇ ਲਾਈਆਂ ਮਿਰਚਾਂ, ਫੇਵੀਕੁਇੱਕ ਨਾਲ ਜੋੜ ਦਿੱਤੇ ਬੁੱਲ੍ਹ, ਲੜਕੀ ਨੇ ਸੁਣਾਈ ਮੁੰਡੇ ਦੀ ਹੈਵਾਨੀਅਤ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ 3000 ਭਾਰਤੀ ਸਿੱਖ ਸ਼ਰਧਾਲੂਆਂ ਦੇ ਸਾਹਮਣੇ ਮਰੀਅਮ ਨਵਾਜ਼ ਨੇ ਭਾਰਤ ਨਾਲ ਸਬੰਧ ਸੁਧਾਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਬਣੀ ਤਾਂ ਮੈਨੂੰ ਭਾਰਤ ਤੇ ਉਥੋਂ ਦੇ ਪੰਜਾਬ ਸੂਬੇ ਤੋਂ ਵਧਾਈ ਸੰਦੇਸ਼ ਮਿਲੇ ਹਨ। ਮੈਂ ਸੋਚਿਆ ਕਿ ਦੋਵਾਂ ਦੇਸ਼ਾਂ ਵਿਚਕਾਰ ਕੋਈ ਸਰਹੱਦ ਨਹੀਂ ਹੈ। ਪੰਜਾਬ ਦੇ ਲੋਕਾਂ ਨੇ ਭਾਵੇਂ ਉਹ ਭਾਰਤ ਦੇ ਹੋਣ ਜਾਂ ਪਾਕਿਸਤਾਨ ਦੇ, ਇਨ੍ਹਾਂ ਲੋਕਾਂ ਨੇ ਦੇਖਿਆ ਕਿ ਪੰਜਾਬ ਦੀ ਇਕ ਧੀ ਮੁੱਖ ਮੰਤਰੀ ਬਣੀ ਹੈ।
ਉਰਦੂ ਤੇ ਪੰਜਾਬੀ ’ਚ ਦਿੱਤੇ ਆਪਣੇ 10 ਮਿੰਟ ਦੇ ਭਾਸ਼ਣ ’ਚ ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਵਿਚਕਾਰ ਇਕ ਜੁੜਾਅ ਹੋਣ ਦੀ ਗੱਲ ਕੀਤੀ। ਉਨ੍ਹਾਂ ਖ਼ਾਸ ਕਰਕੇ ਦੋਵਾਂ ਦੇਸ਼ਾਂ ਦੇ ਪੰਜਾਬ ਸੂਬਿਆਂ ਦੇ ਆਪਸੀ ਸਬੰਧਾਂ ਦਾ ਜ਼ਿਕਰ ਕੀਤਾ। ਮਰੀਅਮ ਨਵਾਜ਼ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੇ ਖ਼ੇਤਰ ਦੇ ਵਿਕਾਸ ’ਤੇ ਜ਼ੋਰ ਦਿੱਤਾ ਤੇ ਦੁਨੀਆ ਭਰ ਦੇ ਸਿੱਖਾਂ ਨੂੰ ਇਸ ’ਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬਰਡ ਫਲੂ ਦਾ ਵਧਿਆ ਖ਼ਤਰਾ, ਪਹਿਲੀ ਵਾਰ ਦੁੱਧ 'ਚ ਪਾਇਆ ਗਿਆ ਵਾਇਰਸ
NEXT STORY