ਲਾਹੌਰ- ਪਾਕਿਸਤਾਨ ਮੁਸਲਿਮ ਲੀਗ-ਐੱਨ (ਪੀ. ਐੱਮ. ਐੱਲ.-ਐੱਨ.) ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਸ਼ਰੀਫ ਨੇ ਐਤਵਾਰ ਨੂੰ ਪਾਰਟੀ ਦੇ ‘ਸ਼ੇਰ ਜਵਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਜੋ ਨੌਜਵਾਨਾਂ ਨੂੰ ਸਰਕਾਰ ਦੇ ਖ਼ਿਲਾਫ਼ ਜਾਗਰੂਕ ਕਰੇਗੀ।
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਆਪਣੇ ਨੌਜਵਾਨ ਵਰਕਰਾਂ ਨੂੰ ਦੇਸ਼ ’ਚ ਹਾਂ-ਪੱਖੀ ਬਦਲਾਅ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਪਾਰਟੀ ’ਚ ਮੁਹਿੰਮ ਸ਼ੁਰੂ ਕੀਤੀ ਗਈ ਸੀ। ਮੁਹਿੰਮ ਦੇ ਸ਼ੁਭ ਆਰੰਭ ’ਤੇ ਮਰੀਅਮ ਨੇ ਕਿਹਾ ਕਿ ਸ਼ੇਰ ਜਵਾਨ ਨੌਜਵਾਨਾਂ ਨੂੰ ਪਾਕਿਸਤਾਨ ਦੇ ਨਿਰਮਾਣ ਦੇ ਪਿੱਛੇ ਦੇ ਕਾਰਨ ਨੂੰ ਯਾਦ ਦਿਵਾਉਣ ਦੀ ਇਕ ਮੁਹਿੰਮ ਹੈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਸੰਵਿਧਾਨ ਨੂੰ ਸਮਝਣਾ, ਲੋਕਤੰਤਰ ’ਚ ਉਸ ਦਾ ਭਰੋਸਾ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਦਬਾ ਰਹੀ ਹੈ। ਬੋਲਣ ਦਾ ਅਧਿਕਾਰ ਖੋਹ ਕੇ ਲੋਕਾਂ ’ਚ ਡਰ ਪੈਦਾ ਕੀਤਾ ਜਾ ਰਿਹਾ ਹੈ। ਜਦੋਂ ਲੋਕ ਆਪਣੇ ਅਧਿਕਾਰ ਮੰਗਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਂਦਾ ਹੈ।
ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਵਾਪਸ ਭੇਜਿਆ ਗਿਆ ਜੇਲ੍ਹ
NEXT STORY