ਦੀਰ ਅਲ-ਬਲਾਹ (ਭਾਸ਼ਾ) ਫਲਸਤੀਨੀ ਸਿਹਤ ਅਧਿਕਾਰੀਆਂ ਅਤੇ ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਐਤਵਾਰ ਨੂੰ ਗਾਜ਼ਾ ਪੱਟੀ ਵਿਚ ਪੋਲੀਓ ਵਿਰੋਧੀ ਟੀਕਾਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ, ਜੋ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਯੁੱਧ ਨਾਲ ਸਭ ਤੋਂ ਵੱਧ ਤਬਾਹ ਹੋ ਗਿਆ ਹੈ। ਅਧਿਕਾਰੀ ਬੁੱਧਵਾਰ ਤੱਕ ਮੱਧ ਗਾਜ਼ਾ ਵਿੱਚ ਬੱਚਿਆਂ ਦਾ ਟੀਕਾਕਰਨ ਕਰਨਗੇ ਅਤੇ ਫਿਰ ਦੇਸ਼ ਦੇ ਉੱਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਚਲੇ ਜਾਣਗੇ।
ਪੜ੍ਹੋ ਇਹ ਅਹਿਮ ਖ਼ਬਰ-ਵਲਾਦੀਮੀਰ ਪੁਤਿਨ ਨੇ ਕਿਮ ਜੋਂਗ ਉਨ ਨੂੰ ਤੋਹਫੇ 'ਚ ਦਿੱਤੇ 24 ਘੋੜੇ
ਸਿਹਤ ਕਰਮਚਾਰੀਆਂ ਨੇ ਸ਼ਨੀਵਾਰ ਨੂੰ ਕੁਝ ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 6,40,000 ਬੱਚਿਆਂ ਦਾ ਟੀਕਾਕਰਨ ਕਰਨ ਦਾ ਟੀਚਾ ਰੱਖਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ, ਇਜ਼ਰਾਈਲ ਨੇ ਬੱਚਿਆਂ ਨੂੰ ਪੋਲੀਓ ਵਿਰੁੱਧ ਟੀਕਾਕਰਨ ਦੇ ਉਦੇਸ਼ ਨਾਲ ਫੌਜੀ ਕਾਰਵਾਈਆਂ ਨੂੰ ਅਸਥਾਈ ਤੌਰ 'ਤੇ ਰੋਕਣ ਲਈ ਸਹਿਮਤੀ ਦਿੱਤੀ ਹੈ। ਦੀਰ ਅਲ-ਬਲਾਹ ਅਤੇ ਨੁਸੇਰਤ ਦੇ ਹਸਪਤਾਲਾਂ ਨੇ ਪੁਸ਼ਟੀ ਕੀਤੀ ਕਿ ਪੋਲੀਓ ਵਿਰੁੱਧ ਟੀਕਾਕਰਨ ਮੁਹਿੰਮ ਐਤਵਾਰ ਨੂੰ ਸ਼ੁਰੂ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੌਪ ਫਰਾਂਸਿਸ 2 ਸਤੰਬਰ ਤੋਂ 4 ਦੇਸ਼ਾਂ ਦਾ ਦੌਰਾ ਕਰਨਗੇ
NEXT STORY